ਪੰਜਾਬ ਸਰਕਾਰ ਦਾ ਫ਼ਰਮਾਨ! ਮੁਲਾਜ਼ਮਾਂ ਨੂੰ 12 ਘੰਟੇ ਡਿਊਟੀ ਕਰਨ ਦੇ ਹੁਕਮ, PSPCL ਅਤੇ PCTCL ਕੰਟਰੈਕਚੂਅਲ ਵਰਕਰਜ ਯੂਨੀਅਨ ਵੱਲੋਂ ਸਖ਼ਤ ਨਿਖੇਧੀ
Punjab News –
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਜਰਨਲ ਸਕੱਤਰ ਹਰਜੀਤ ਸਿੰਘ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਇੱਕ ਪੱਤਰ ਜਾਰੀ ਕਰਕੇ ਬਿਜਲੀ ਕਾਮਿਆਂ ਕੋਲੋਂ 12 ਘੰਟੇ ਕੰਮ ਲੈਣ ਲਈ ਹੁਕਮ ਜਾਰੀ ਕੀਤਾ ਗਿਆ ਹੈ।
ਇਹ ਪੱਤਰ ਜਾਰੀ ਕਰਕੇ ਪਾਵਰਕੌਮ ਮੈਨੇਜਮੈਂਟ ਨੇ ਘੱਟ ਕਾਮਿਆਂ ਕੋਲੋਂ ਵੱਧ ਕੰਮ ਲੈਣ ਦੀ ਕਾਰਪੋਰੇਟੀ ਨੀਤੀ ਮੁਤਾਬਕ ਅਤੇ ਲੜਨ ਵਾਲੇ ਲੋਕਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਇਹ ਪੱਤਰ ਜਾਰੀ ਕੀਤਾ ਗਿਆ ਹੈ।
ਜਿਸ ਦੀ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਇਹ ਜਾਰੀ ਚਿੱਠੀ ਪੱਤਰ ਫੌਰੀ ਰੱਦ ਕੀਤਾ ਜਾਵੇ।
ਇਸ ਦੇ ਨਾਲ ਹੀ ਜਥੇਬੰਦੀ ਸਮੂਹ ਬਿਜਲੀ ਕਾਮਿਆਂ ਨੂੰ ਅਪੀਲ ਕਰਦੀ ਹੈ ਕਿ ਆਪਣੀ ਅੱਠ ਘੰਟੇ ਦੀ ਕੰਮ ਡਿਊਟੀ ਹੀ ਕੀਤੀ ਜਾਵੇ ਅਤੇ ਆਪਣੀ ਬਣਦੀ ਡਿਊਟੀ ਤੋਂ ਇਲਾਵਾ ਹੋਰ ਕੋਈ ਵੀ ਵਾਧੂ ਡਿਊਟੀ ਨਾ ਕੀਤੀ ਜਾਵੇ।