ਪੰਜਾਬ ‘ਚ ਕਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ! ਸਿਹਤ ਮੰਤਰੀ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਪੰਜਾਬ ਨੈੱਟਵਰਕ, ਚੰਡੀਗੜ੍ਹ
ਕਰੋਨਾ ਵਾਇਰਸ ਦੇ ਫਿਰ ਤੋਂ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਵੱਲੋਂ ਵੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਵੈਸੇ ਤਾਂ ਪੰਜਾਬ ਦੇ ਅੰਦਰ ਕੋਈ ਕੇਸ ਸਾਹਮਣੇ ਨਹੀਂ ਆਇਆ, ਪਰ ਲੋਕਾਂ ਨੂੰ ਸਾਵਧਾਨੀਆਂ ਜਰੂਰ ਵਰਤਣੀਆਂ ਚਾਹੀਦੀਆਂ ਹਨ।
ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਭੀੜ ਵਾਲੀਆਂ ਥਾਵਾਂ ‘ਤੇ ਲੋਕਾਂ ਨੂੰ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਤਰੀਕੇ ਦੇ ਨਾਲ ਕਰੋਨਾ ਵਾਇਰਸ ਦੇ ਨਾਲ ਲੜਨ ਲਈ ਤਿਆਰ ਹੈ। ਸਰਕਾਰੀ ਹਸਪਤਾਲਾਂ ਦੇ ਪ੍ਰਬੰਧ ਬਿਲਕੁਲ ਪੂਰੇ ਕਰ ਲਏ ਗਏ ਹਨ, ਫਿਲਹਾਲ ਪੰਜਾਬ ਦੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ।
ਉਹਨਾਂ ਕਿਹਾ ਕਿ 99% ਤੋਂ ਜਿਆਦਾ ਲੋਕ ਡਿਸਚਾਰਜ ਹੋ ਚੁੱਕੇ ਹਨ। ਸਿਹਤ ਮੰਤਰੀ ਨੇ ਇਹ ਵੀ ਆਖਿਆ ਕਿ J-1 ਇੱਕ ਹਲਕਾ ਵੇਰੀਐਂਟ ਹੈ ਅਤੇ ਇਹ ਕੋਈ ਸੀਰੀਅਸ ਬਿਮਾਰੀ ਨਹੀਂ ਹੈ, ਇਸ ਲਈ ਪੰਜਾਬ ਵਾਸੀਆਂ ਨੂੰ ਜ਼ਿਆਦਾ ਡਰਨ ਦੀ ਲੋੜ ਨਹੀਂ, ਹਾਲਾਂਕਿ ਉਨ੍ਹਾਂ ਕਿਹਾ ਕਿ ਦਿੱਲੀ, ਹਰਿਆਣਾ ਤੇ ਕੇਰਲ ਵਿੱਚ ਕੋਰੋਨਾ ਦੇ ਕੇਸ ਕੁਝ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੀ ਅਲਰਟ ਮੋੜ ‘ਤੇ ਹੈ।
ਉਹਨਾਂ ਨੇ ਜਨਤਾ ਨੂੰ ਕਿਹਾ ਕਿ ਪੈਨਿਕ ਹੋਣ ਦੀ ਜਰੂਰਤ ਨਹੀਂ, ਪੰਜਾਬ ਸਰਕਾਰ ਹਰ ਤਰੀਕੇ ਦੇ ਨਾਲ ਕੋਰੋਨਾ ਵਰਗੇ ਵਾਇਰਸ ਨਾਲ ਲੜਨ ਲਈ ਤਿਆਰ ਬਰ ਤਿਆਰ ਹੈ।