All Latest NewsNews FlashPunjab News

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਰੈੱਡ ਅਲਰਟ ਜਾਰੀ! ਅਗਲੇ ਕੁੱਝ ਘੰਟਿਆਂ ਦੌਰਾਨ ਤੇਜ਼ ਤੂਫ਼ਾਨ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ

 

Weather Alert –

ਮੌਸਮ ਵਿਭਾਗ ਵੱਲੋਂ ਪੰਜਾਬ ਅੰਦਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਤਕਰੀਬਨ ਸਾਰੇ ਪੰਜਾਬ ਉੱਤੇ ਇੱਕੋ ਦਮ ਤੇਜ਼ ਹਨੇਰੀ ਅਤੇ ਝੱਖੜ ਸ਼ੁਰੂ ਹੋਇਆ ਅਤੇ ਆਸਮਾਨ ‘ਚ ਕਾਲੀ ਘਟਾ ਛਾ ਗਈ। ਧੂੜ ਭਰੀ ਹਨੇਰੀ ਤੋਂ ਬਾਅਦ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।

ਮੌਸਮ ਵਿਚ ਬਦਲਾਅ ਕਾਰਨ ਲੋਕ ਤੇਜ਼ ਗਰਮੀ ਵਿਚ ਰਾਹਤ ਮਹਿਸੂਸ ਕਰ ਰਹੇ ਹਨ। ਵਾਹਨ ਚਾਲਕਾਂ ਨੂੰ ਦਿਨੇ ਹੀ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾਉਣੀਆਂ ਪਈਆਂ।

ਜਿੱਥੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਤੇਜ਼ ਹਵਾਵਾਂ ਨਾਲ ਕਾਫ਼ੀ ਨੁਕਸਾਨ ਵੀ ਹੋਇਆ ਹੈ। ਹਾਲਾਂਕਿ ਹਨੇਰੀ ਝੱਖੜ ਦੇ ਚਲਦਿਆਂ ਸ਼ਹਿਰ ਦੇ ਵਿੱਚ ਬਿਜਲੀ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤੀ ਗਈ।

ਪਰ ਮੌਸਮ ਦੀ ਤਬਦੀਲੀ ਦੇ ਚਲਦਿਆਂ ਠੰਡੀਆਂ ਹਵਾਵਾਂ ਦੇ ਬੁੱਲਿਆਂ ਦੇ ਨਾਲ ਲੋਕਾਂ ਦੇ ਚਿਹਰੇ ‘ਤੇ ਮੁਸਕਾਨ ਨਜ਼ਰ ਆਈ। ਇਸ ਤੋਂ ਇਲਾਵਾ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਦੇ ਤਕਰੀਬਨ ਸਾਰੇ ਜ਼ਿਲ੍ਹਿਆਂ ਵਿੱਚ ਵੀ ਤੇਜ਼ ਹਨੇਰੀ ਝੱਖੜ ਆਇਆ ਹੈ।

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਅਗਲੇ 5 ਤੋਂ 6 ਘੰਟਿਆਂ ਦੇ ਅੰਦਰ ਪੰਜਾਬ ਵਿੱਚ ਧੂੜ ਭਰੀ ਹਨੇਰੀ ਆ ਸਕਦੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਪੰਜਾਬ ਦੇ ਨਾਲ ਲੱਗਦੇ ਰਾਜਸਥਾਨ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਮੌਸਮ ਵਿਗੜਨ ਦੀ ਸੰਭਾਵਨਾ ਹੈ।

ਦਸਣਾ ਇਹ ਵੀ ਬਣਦਾ ਹੈ ਕਿ, ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਸੀ।

 

Leave a Reply

Your email address will not be published. Required fields are marked *