ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੀਆਂ 10 ਡਵੀਜਨਾਂ ਨੂੰ ਨਿੱਜੀਕਰਨ ਕਰਨ ਦਾ ਫੈਸਲਾ

All Latest NewsNews FlashPunjab News

 

ਟੈਕਨੀਕਲ ਸਰਵਿਸਜ ਯੂਨੀਅਨ ਵੱਲੋਂ ਨਿੱਜੀਕਰਨ ਖਿਲਾਫ ਸੰਘਰਸ਼ ਨੂੰ ਤਿੱਖਾ ਕਰਨ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ

ਟੈਕਨੀਕਲ ਸਰਵਿਸਜ ਯੂਨੀਅਨ ਰਜਿ. ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਨਿਜੀਕਰਨ ਦਾ ਹੱਲਾ ਤੇਜ਼ ਕੀਤਾ ਹੋਇਆ ਹੈ। ਜਿਸ ਤਹਿਤ ਪੰਜਾਬ ਦੀਆਂ 10 ਡਵੀਜ਼ਨਾਂ ਵਿੱਚ ਮੁਕੰਮਲ ਨਿੱਜੀਕਰਨ ਕੀਤਾ ਜਾ ਰਿਹਾ ਹੈ।

ਜਿਸ ਦੀ ਸ਼ੁਰੂਆਤ ਖਰੜ ਅਤੇ ਲਾਲੜੂ ਡਵੀਜ਼ਨਾਂ ਤੋਂ ਕੀਤੀ ਜਾ ਰਹੀ ਹੈ। ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਨਾਂਅ ਹੇਠ ਪ੍ਰਾਈਵੇਟ ਗੈਂਗਾਂ ਭਰਤੀ ਕਰਨ ਦੇ ਹੁਕਮ ਕੀਤੇ ਗਏ ਹਨ, ਹੇਠਲੇ ਅਧਿਕਾਰੀਆਂ ਨੂੰ ਲੋੜ ਅਨੁਸਾਰ ਪ੍ਰਾਈਵੇਟ ਠੇਕੇਦਾਰਾਂ ਰਾਹੀਂ ਲੇਬਰ ਲੈਣ ਲਈ ਵੀ ਹੁਕਮ ਕੀਤੇ ਗਏ ਹਨ। ਘੱਟ ਕਾਮਿਆਂ ਕੋਲੋਂ ਵੱਧ ਕੰਮ ਲੈਣ ਦੀ ਕਾਰਪੋਰੇਟੀ ਨੀਤੀ ਨੂੰ ਲਾਗੂ ਕਰਦਿਆਂ ਬਿਜਲੀ ਕਾਮਿਆਂ ਕੋਲੋਂ 12 ਘੰਟੇ ਕੰਮ ਲੈਣ ਦੇ ਹੁਕਮ ਕੀਤੇ ਗਏ ਹਨ।

ਇਹਨਾਂ ਮੁਲਾਜ਼ਮ ਮਾਰੂ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਜਥੇਬੰਦੀ ਵੱਲੋਂ ਸੰਘਰਸ਼ ਨੂੰ ਤਿੱਖਾ ਅਤੇ ਵਿਸ਼ਾਲ ਬਣਾਉਣ ਲਈ ਫੈਸਲੇ ਕੀਤੇ ਗਏ। ਜਥੇਬੰਦੀ ਨੇ ਫੈਸਲਾ ਕੀਤਾ ਕਿ ਮਹਿਕਮੇ ਅੰਦਰ ਕੰਮ ਕਰਦੇ ਸਮੂਹ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਨਾਲ ਪੰਜਾਬ ਪੱਧਰ ਦੀ ਸਾਂਝੀ ਕਨਵੈਨਸ਼ਨ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। 9 ਜੁਲਾਈ ਨੂੰ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਹੋ ਰਹੀ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਲਈ ਤਿਆਰੀ ਕਰਨ ਦਾ ਸੱਦਾ ਦਿੱਤਾ।

ਆਗੂਆਂ ਨੇ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਦੇ ਜਾਇਜ਼ ਮੰਗਾਂ ਲਈ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਦਫਤਰ ਦਿੜਬਾ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ/ ਪਾਵਰਕਾਮ ਮੈਨੇਜਮੈਂਟ ਪਾਸੋਂ ਮੰਗ ਕੀਤੀ ਕਿ ਠੇਕਾ ਕਾਮਿਆਂ ਦੀਆਂ ਹੱਕੀ ਦੇ ਜਾਇਜ਼ ਮੰਗਾਂ ਦਾ ਜਥੇਬੰਦੀ ਨਾਲ ਗੱਲਬਾਤ ਕਰਕੇ ਹੱਲ ਕੀਤਾ ਜਾਵੇ। ਦਿੜਬਾ ਵਿਖੇ ਲਗਾਤਾਰ ਧਰਨੇ ਤੇ ਬੈਠੇ ਠੇਕਾ ਕਾਮਿਆਂ ਦੀ ਹਮਾਇਤ ਵਿੱਚ 26 ਮਈ ਨੂੰ ਸਮੂਹ ਦਫਤਰਾਂ ਵਿੱਚ ਰੈਲੀਆਂ ਕਰਨ ਦਾ ਵੀ ਫੈਸਲਾ ਕੀਤਾ ਗਿਆ।

 

Media PBN Staff

Media PBN Staff

Leave a Reply

Your email address will not be published. Required fields are marked *