All Latest NewsNews FlashPunjab News

ਪੰਜਾਬ ਵਾਸੀਓ ਡਰੋ ਨਾ, ਕਰੋਨਾ ਆਮ ਬੁਖ਼ਾਰ!

 

ਕੋਵਿਡ ਤੋਂ ਘਬਰਾਉਣ ਦੀ ਲੋੜ ਨਹੀਂ- ਡਾਕਟਰ ਨਵਦੀਪ ਕੌਰ ਸਰਾਂ

ਬਠਿੰਡਾ

ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਸਰਾਂ ਨੇ ਕੋਵਿਡ-19 ਸੰਬੰਧੀ ਆ ਰਹੇ ਕੇਸਾਂ ਦੇ ਸਬੰਧ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸੋਸ਼ਲ ਮੀਡੀਆ ਉਪਰ ਜਾਰੀ ਵੀਡੀਓ ਸੁਨੇਹੇ ਦੇ ਹਵਾਲੇ ਤਹਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਤੋਂ ਘਬਰਾਉਣ ਦੀ ਲੋੜ ਨਹੀਂ ਹੈ।

ਉਹਨਾਂ ਦੁਆਰਾ COVID-19 ਨੂੰ ਲੈ ਕੇ ਭਰੋਸਾ ਦਿੰਦਿਆਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ COVID-19 ਦੇ JN.1 ਵੇਰੀਐਂਟ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ।

ਇਹ ਵੇਰੀਐਂਟ ਆਮ ਤੌਰ ‘ਤੇ ਹਲਕਾ ਹੁੰਦਾ ਹੈ ਅਤੇ ਹੁਣ ਤੱਕ ਪੰਜਾਬ ਵਿੱਚ ਇਸ ਨਾਲ ਜੁੜਿਆ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਲਈ ਪ੍ਰਬੰਧ ਮੁਕੰਮਲ ਹਨ।

ਉਹਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਟੈਸਟਿੰਗ ਦੀ ਸਹੂਲਤ ਉਪਲਬਧ ਹੈ ਅਤੇ ਜ਼ਰੂਰੀ ਦਵਾਈਆਂ, ਆਕਸੀਜਨ ਅਤੇ ਵਿਗਿਆਨਕ ਸੂਝ-ਬੂਝ ਨਾਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਸਾਰੀਆਂ ਸਿਹਤ ਸੰਸਥਾਵਾਂ ਵਿੱਚ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਮਾਮਲੇ ਦੀ ਪਛਾਣ ਕਰਕੇ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਭਾਵੇਂ ਹਾਲਾਤ ਕਾਬੂ ‘ਚ ਹਨ, ਪਰ ਲੋਕਾਂ ਨੂੰ ਚੌਕਸ ਰਹਿਣ ਦੀ ਲੋੜ ਹੈ।

ਉਨ੍ਹਾਂ ਨੇ ਜਨਤਾ ਨੂੰ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਜ਼ੁਕਾਮ, ਖੰਘ, ਬੁਖਾਰ ਜਾਂ ਸਾਹ ਲੈਣ ਵਿੱਚ ਦਿੱਕਤ ਹੋਵੇ ਤਾਂ ਤੁਰੰਤ ਆਪਣੇ ਨਜ਼ਦੀਕੀ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਜਾਂਚ ਕਰਵਾਈ ਜਾਵੇ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ, ਅਫ਼ਵਾਹਾਂ ਤੋਂ ਬਚਣ ਅਤੇ ਸਿਰਫ਼ ਸਰਕਾਰੀ ਜਾਣਕਾਰੀ ਉਤੇ ਭਰੋਸਾ ਕਰਨ ਅਤੇ ਕੋਵਿਡ ਸਬੰਧੀ ਸਾਵਧਾਨੀਆਂ ਵਰਤਣਾ ਯਕੀਨੀ ਬਣਾਇਆ ਜਾਵੇ।

 

Leave a Reply

Your email address will not be published. Required fields are marked *