All Latest NewsNews FlashPunjab News

ਹਾਈ ਬਲੱਡ ਪ੍ਰੈਸ਼ਰ ਤੋਂ ਬਚਣ ਲਈ ਸਮੇਂ ਸਮੇਂ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਓ ਅਤੇ ਕੰਟਰੋਲ ਰੱਖੋ

 

ਪੰਜਾਬ ਨੈੱਟਵਰਕ, ਫਾਜ਼ਿਲਕਾ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾਕਟਰ ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾਕਟਰ ਰੋਹਿਤ ਗੋਇਲ ਅਤੇ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਬਾਂਸਲ ਦੀ ਦੇਖਰੇਖ ਵਿੱਚ ਹਾਈਪਰਟੈਂਨਸ਼ਨ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਅਧੀਨ ਵੱਖ ਵੱਖ ਹੈਲਥ ਐਂਡ ਵੈਲਨੇਸ ਸੈਂਟਰਾਂ ਅਧੀਨ ਆਉਂਦੇ ਪਿੰਡਾਂ ਵਿਚ ਅਲੱਗ ਅਲੱਗ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ।

ਇਨ੍ਹਾਂ ਗਤੀਵਿਧੀਆਂ ਅਧੀਨ ਸਕੂਲੀ ਬੱਚਿਆਂ ਰਾਹੀਂ ਅਤੇ ਪਿੰਡਾਂ ਦੇ ਲੋਕਾਂ ਰਾਹੀਂ ਜਾਗਰੁਕਤਾ ਫੈਲਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ

ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਅਫਸਰ ਹਰਮੀਤ ਸਿੰਘ ਅਤੇ ਹੈਲਥ ਇੰਸਪੈਕਟਰ ਸੁਮਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇੱਕ ਵਿਸ਼ੇਸ਼ ਮੁਹਿੰਮ ਰਾਹੀਂ 17 ਮਈ ਤੋਂ 16 ਜੂਨ ਤੱਕ ਹਾਈ ਬਲੱਡ ਤੋ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਚੈਕਅੱਪ ਕੈਂਪ ਲਗਾਏ ਜਾਣਗੇ।

ਉਹਨਾਂ ਦੱਸਿਆ ਕਿ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਲਈ ਹਰੇਕ ਹਫ਼ਤੇ ਇੱਕ ਵਾਰੀ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਵਾਓ। ਬਲੱਡ ਪ੍ਰੈਸ਼ਰ ਵੱਧ ਆਉਣ ਤੇ ਡਾਕਟਰ ਦੀ ਸਲਾਹ ਨਾਲ ਦਵਾਈ ਬਿਨ੍ਹਾਂ ਨਾਗਾ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਪਣੇ ਭਾਰ ਨੂੰ ਕੰਟਰੋਲ ਵਿੱਚ ਰੱਖੋ, ਨਮਕ ਅਤੇ ਚੀਨੀ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦਾ ਹੈ, ਤਲੀਆਂ ਹੋਈਆਂ ਚੀਜਾਂ, ਬਜ਼ਾਰੀ ਖਾਣੇ, ਫਾਸਟ ਫੂਡ ਤੋਂ ਪ੍ਰਹੇਜ਼ ਕਰੋ।

ਰੋਜ਼ਾਨਾ ਸੈਰ, ਯੋਗਾ ਅਤੇ ਕਸਰਤ ਕਰੋ। ਮਾਨਸਿਕ ਤਨਾਅ ਨੂੰ ਘੱਟ ਕਰਨ ਲਈ ਮੈਡੀਟੇਸ਼ਨ ਕਰੋ ਅਤੇ ਆਪਣੇ ਪਰਿਵਾਰ ਵਿੱਚ ਬੈਠ ਕੇ ਦਿਲ ਦੀ ਗੱਲਾਂ ਸਾਂਝੀਆਂ ਕਰੋ। ਸੰਤੁਲਿਤ ਭੋਜਨ, ਹਰੀਆਂ ਸ਼ਬਜੀਆਂ, ਫਲਾਂ ਦਾ ਸੇਵਨ ਕਰੋ ਅਤੇ ਜ਼ਿਆਦਾ ਪਾਣੀ ਪੀਓ।

ਉਨ੍ਹਾਂ ਦੱਸਿਆਂ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਸਕੂਲੀ ਬੱਚਿਆਂ ਰਾਹੀਂ ਜਾਗਰੂਕਤਾ ਫੈਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਨ੍ਹਾਂ ਇਹ ਵੀ ਦੱਸਿਆਂ ਕਿ ਅੱਜ ਦੇ ਸਮੇਂ ਵਿੱਚ ਬੱਚੇ ਵੀ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੇ ਹਨ। ਇਸ ਲਈ ਬਚਪਨ ਤੋਂ ਹੀ ਬਾਹਰ ਦੇ ਖਾਣੇ, ਫਾਸਟ ਫੂਡ, ਚੀਨੀ ਅਤੇ ਨਮਕ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਸੈਰ ਦੀ ਆਦਤ ਪਾਈ ਜਾਵੇ।

ਇਸ ਮੌਕੇ ਬਲਾਕ ਅਧੀਨ ਸੇਵਾਵਾਂ ਦੇ ਰਹੇ ਸਮੂਹ ਸੀਐਚਓ’ਜ, ਮਲਟੀਪਰਪਜ਼ ਹੈਲਥ ਵਰਕਰ (ਮੇਲ), ਏਐਨਐਮ’ਜ ਸਮੇਤ ਸਮੂਹ ਆਸ਼ਾ ਵਰਕਰ ਸਟਾਫ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਦੇ ਰਹੇ ਹਨ।

 

Leave a Reply

Your email address will not be published. Required fields are marked *