Punjab News: ਮਾਸਟਰ ਕੇਡਰ ਯੂਨੀਅਨ ਦਾ ਵੱਡਾ ਐਲਾਨ, ਲੁਧਿਆਣਾ ਜ਼ਿਮਨੀ ਚੋਣ ਦੌਰਾਨ 1 ਜੂਨ ਨੂੰ ਕਰਨਗੇ ਵਿਸ਼ਾਲ ਰੋਸ ਮਾਰਚ
ਮਾਮਲਾ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਲੰਮੇ ਸਮੇਂ ਤੋਂ ਅੱਖੋਂ ਪਰੋਖੇ ਕਰਨ ਦਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਅੱਜ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਜਿਲਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਜਨਰਲ ਸਕੱਤਰ ਗੁਰਸੇਵਕ ਸਿੰਘ ਬਰਾੜ, ਸਟੇਟ ਕਮੇਟੀ ਮੈਂਬਰ ਗੁਰਮੀਤ ਸਿੰਘ ਗਿੱਲ ਅਤੇ ਸਰਪ੍ਰਸਤ ਕੁਲਜੀਤ ਸਿੰਘ ਮਾਨ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੀਆਂ ਜਾਇਜ਼ ਮੰਗਾਂ ਜਿਵੇਂ ਪੇਂਡੂ ਭੱਤਾ ਬਾਰਡਰ ਅਲਾਉਂਸ, 4-9-14 ਸਾਲਾ ਏਸੀਪੀ ਬਹਾਲ ਕਰਨ ਸਬੰਧੀ, ਮਾਸਟਰ ਕੇਡਰ ਤੋਂ ਮੁੱਖ ਅਧਿਆਪਕ ਅਤੇ ਮਾਸਟਰ ਕੇਡਰ ਤੋਂ ਲੈਕਚਰਰਾਂ ਦੀਆਂ ਪ੍ਰਮੋਸ਼ਨਾਂ ਕਰਨ ਸਬੰਧੀ, ਮਾਣਯੋਗ ਹਾਈਕੋਰਟ ਸਿਵਲ ਰਿਟ ਪਟੀਸ਼ਨ 2247/2016 ODL ਅਧਿਆਪਕਾਂ ਦੇ ਫੈਸਲੇ ਨੂੰ ਜਨਰਲਾਈਜ ਕਰਕੇ ਬਾਕੀ ਰਹਿੰਦੇ ਅਧਿਆਪਕਾਂ ਨੂੰ ਬਤੌਰ ਲੈਕਚਰਰ ਜਲਦੀ ਤੋਂ ਜਲਦੀ ਪ੍ਰਮੋਟ ਕਰਨ ਸਬੰਧੀ।
ਇਸ ਤੋਂ ਇਲਾਵਾ ਸਿੱਖਿਆ ਮੰਤਰੀ ਵੱਲੋਂ 8 ਅਗਸਤ 2024 ਨੂੰ ਮੰਨੀ ਹੋਈ ਮੰਗ ਐਸਐਸਏ ਰਮਸਾ ਅਧੀਨ ਕੰਮ ਕਰ ਚੁੱਕੇ ਅਧਿਆਪਕਾਂ ਨੂੰ ਲੈਂਥ ਆਫ ਸਰਵਿਸ ਦਾ ਲਾਭ ਦੇ ਕੇ 15 ਅਚਨਚੇਤ ਛੁੱਟੀਆਂ ਦੇਣ ਸਬੰਧੀ ਪੱਤਰ ਜਾਰੀ ਕਰਨ ਸਬੰਧੀ, ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਅਧਿਆਪਕਾਂ ਨੂੰ 2•59 ਨਹੀਂ ਮਿਲਿਆ, ਅਨਾਮਲੀ ਕਮੇਟੀ ਨੂੰ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਬਣਦਾ 2•59 ਗੁਣਾਂਕ ਦੇਣ ਦੀ ਸਿਫਾਰਸ਼ ਕਰਨ ਸਬੰਧੀ, ਰਹਿੰਦਾ 13% ਡੀ •ਏ ਦੀ ਕਿਸ਼ਤ ਦਾ ਬਕਾਇਆ ਤੁਰੰਤ ਜਾਰੀ ਕਰਨ ਸਬੰਧੀ, ਪੁਰਾਣੀ ਪੈਨਸ਼ਨ ਜਲਦੀ ਤੋਂ ਜਲਦੀ ਬਹਾਲ ਕਰਨ ਸਬੰਧੀ, ਸਮਾਂਬੱਧ ਪ੍ਰਮੋਸ਼ਨਾ ਨੀਤੀ ਤੁਰੰਤ ਲਾਗੂ ਕਰਨ ਸਬੰਧੀ ਅਤੇ 3704, 2392 ਅਤੇ 4161 ਅਧੀਨ ਭਰਤੀ ਹੋਏ ਅਧਿਆਪਕਾਂ ਨੂੰ ਕੇਂਦਰ ਦੀ ਬਜਾਏ ਪੰਜਾਬ ਦਾ ਸਕੇਲ ਜਾਰੀ ਕਰਨ ਸਬੰਧੀ ਮੰਗਾਂ ਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵੱਲੋਂ ਹਮੇਸ਼ਾ ਹੀ ਅੱਖੋ ਪਰੋਖੇ ਕੀਤਾ ਗਿਆ।
ਇਸ ਦੇ ਵਿਰੋਧ ਵਿੱਚ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਲੁਧਿਆਣਾ ਪੱਛਮੀ ਵਿਖੇ ਹੋ ਰਹੀ ਜਿਮਨੀ ਚੋਣ ਵਿੱਚ 1 ਜੂਨ ਦਿਨ ਐਤਵਾਰ ਨੂੰ ਲੁਧਿਆਣਾ ਪੱਛਮੀ ਦੇ ਹਲਕੇ ਵਿੱਚ ਵਿਸ਼ਾਲ ਰੋਸ ਮਾਰਚ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਕੇ ਝੰਡਾ ਮਾਰਚ ਕੀਤਾ ਜਾਵੇਗਾ।
ਇਸ ਸਮੇਂ ਹੋਰਾਂ ਤੋਂ ਇਲਾਵਾ ਕੁਲਦੀਪ ਸਿੰਘ ਹੈਡਮਾਸਟਰ, ਗੁਰਇਕਬਾਲ ਸਿੰਘ ਪ੍ਰੈਸ ਸਕੱਤਰ, ਮਨਜੀਤ ਸਿੰਘ, ਸੁੱਖਮੰਦਰ ਸਿੰਘ, ਮਲਕੀਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਦੁੱਗਲ, ਸੁਖਦਾਰਸ਼ਨ ਸਿੰਘ, ਰਵੀ ਕੁਮਾਰ, ਗੁਰਜੀਤ ਸਿੰਘ, ਰਛਪਾਲ ਸਿੰਘ, ਨਵਦੀਪ ਸਿੰਘ, ਅੰਗਰੇਜ਼ ਸਿੰਘ,ਹਰਕੇਵਲ ਸਿੰਘ, ਗੁਰਦੀਪ ਸਿੰਘ ਲੈਕਚਰਾਰ, ਇੰਦਰਜੀਤ ਸਿੰਘ, ਕੁਲਵਿੰਦਰ ਸਿੰਘ ਬਰਾੜ , ਯਾਦਵਿੰਦਰ ਸਿੰਘ, ਸੁਖਮੰਦਰ ਚਨੂੰ, ਅਸ਼ੋਕ ਕੁਮਾਰ, ਬਲਰਾਜ ਸਿੰਘ, ਜੱਗਾ ਸਿੰਘ ਰਿਟਾਇਰਡ ਮਾਸਟਰ, ਜਸਵਿੰਦਰ ਸਿੰਘ ਭੁੱਲਰ, ਕੁਲਵਿੰਦਰ ਸਿੰਘ ਬਰਾੜ, ਪਰਗਟ ਸਿੰਘ, ਸੁਮਨ ਬੇਦੀ, ਕਿਰਨ ਬਾਲਾ ਕੁਲਵੰਤ ਕੌਰ, ਪ੍ਰਿਤਪਾਲ ਕੌਰ, ਮਨਪ੍ਰੀਤ ਕੌਰ ਅਤੇ ਸੁਖਪਾਲ ਸਿੰਘ ਆਦਿ ਅਧਿਆਪਕ ਹਾਜ਼ਰ ਸਨ।