ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; 3 ਮੁਲਾਜ਼ਮ ਨੌਕਰੀ ਤੋਂ ਬਰਖਾਸਤ

All Latest NewsNews FlashPunjab News

 

ਬਾਕੀ ਕਰਮਚਾਰੀ ਵੀ ਇਸ ਤੋਂ ਸਬਕ ਲੈ ਕੇ ਆਪਣੀ ਡਿਊਟੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ- ਪੁਲਿਸ ਕਮਿਸ਼ਨਰ

ਪੰਜਾਬ ਨੈੱਟਵਰਕ , ਲੁਧਿਆਣਾ

ਕਮਿਸ਼ਨਰ ਪੁਲਿਸ, ਲੁਧਿਆਣਾ ਸਵਪਨ ਸ਼ਰਮਾ , ਆਈ.ਪੀ.ਐਸ, ਵੱਲੋਂ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਊਟੀ ਤੋਂ ਲਗਾਤਾਰ ਗ਼ੈਰਹਾਜ਼ਰ ਰਹਿਣ ਅਤੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਪੁਲਿਸ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਵਿਖੇ ਤਾਇਨਾਤ 3 ਪੁਲਿਸ ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਹੈ।

ਇਹਨਾਂ ਪੁਲਿਸ ਕਰਮਚਾਰੀਆਂ ਵਿੱਚੋਂ 1 ਕਰਮਚਾਰੀ ਨੂੰ ਬੈਂਕ ਤੋਂ ਲੋਨ ਲੈ ਕੇ ਵਾਪਸ ਨਾ ਕਰਨ ਕਰ ਕੇ ਮਾਨਯੋਗ ਅਦਾਲਤ ਵੱਲੋਂ ਭਗੌੜਾ (ਪੀ.ਓ) ਕਰਾਰ ਦਿੱਤਾ ਗਿਆ ਸੀ ਅਤੇ ਮਿਤੀ 16-06-2024 ਤੋਂ ਲਗਾਤਾਰ ਆਪਣੀ ਡਿਊਟੀ ਤੋਂ ਗ਼ੈਰਹਾਜ਼ਰ ਚੱਲਿਆ ਆ ਰਿਹਾ ਸੀ।

ਦੂਸਰੇ ਕਰਮਚਾਰੀਆਂ ਵਿੱਚੋਂ ਇੱਕ ਮਹਿਲਾ ਕਰਮਚਾਰਣ ਮਿਤੀ 05-06-2024 ਤੋਂ ਲਗਾਤਾਰ ਆਪਣੀ ਡਿਊਟੀ ਤੋਂ ਗ਼ੈਰਹਾਜ਼ਰ ਚੱਲੀ ਆ ਰਹੀ ਸੀ ਅਤੇ ਇੱਕ ਰਿਕਰੂਟ ਸਿਪਾਹੀ ਜੋ 2 ਵੱਖ-ਵੱਖ ਅਰਸਿਆਂ ਦੌਰਾਨ ਆਪਣੀ ਡਿਊਟੀ ਤੋਂ ਕੁੱਲ 467 ਦਿਨ ਗ਼ੈਰਹਾਜ਼ਰ ਰਿਹਾ ਸੀ। ਜਿਸ ਕਾਰਨ ਇਹਨਾਂ ਕਰਮਚਾਰੀ ਨੂੰ ਆਪਣੀ ਸਰਕਾਰੀ ਡਿਊਟੀ ਤੋਂ ਲਗਾਤਾਰ ਗ਼ੈਰਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਹੈ।

ਕਮਿਸ਼ਨਰ ਪੁਲਿਸ, ਲੁਧਿਆਣਾ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਅਜਿਹੇ ਗੈਰ-ਜ਼ਿੰਮੇਵਾਰ ਅਤੇ ਲਾਪਰਵਾਹ ਕਰਮਚਾਰੀਆਂ ਦਾ ਬਾਕੀ ਕਰਮਚਾਰੀਆਂ ਉੱਪਰ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਇਹਨਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਹੈ ਤਾਂ ਜੋ ਬਾਕੀ ਕਰਮਚਾਰੀ ਵੀ ਇਸ ਤੋਂ ਸਬਕ ਲੈ ਕੇ ਆਪਣੀ ਡਿਊਟੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ।

 

Media PBN Staff

Media PBN Staff

Leave a Reply

Your email address will not be published. Required fields are marked *