Punjab Breaking: ਅੰਮ੍ਰਿਤਸਰ ‘ਚ ਵੱਡਾ ਧਮਾਕਾ, ਵਿਅਕਤੀ ਦੀ ਮੌਤ
ਅੰਮ੍ਰਿਤਸਰ:
ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਧਮਾਕਾ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ, ਇਸ ਘਟਨਾ ਵਿੱਚ ਇੱਕ ਦੀ ਮੌਤ ਹੋ ਗਈ ਹੈ, ਜਦੋਂਕਿ ਮ੍ਰਿਤਕ ਵਿਅਕਤੀ ਦੀ ਪਛਾਣ ਵੀ ਨਹੀਂ ਹੋ ਸਕੀ।
ਜਾਗਰਣ ਦੀ ਖ਼ਬਰ ਅਨੁਸਾਰ, ਮੰਗਲਵਾਰ ਸਵੇਰੇ ਸਾਢੇ 9 ਵਜੇ ਮਜੀਠਾ ਰੋਡ ਬਾਈਪਾਸ ਨੇੜੇ ਹੋਏ ਜ਼ੋਰਦਾਰ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।
ਮ੍ਰਿਤਕ ਦੇ ਦੋਵੇਂ ਹੱਥ, ਗੁੱਟਾਂ ਤੋਂ ਉੱਪਰ ਵੱਲ, ਇੱਕ ਧਮਾਕੇ ਨਾਲ ਉੱਡ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਨੇੜਲੇ ਇਲਾਕਿਆਂ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ, ਪੁਲਿਸ ਨੇ ਧਮਾਕਾ ਕਿਸੇ ਗੈਂਗਸਟਰ ਜਾਂ ਅੱਤਵਾਦੀ ਦੁਆਰਾ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ।