All Latest NewsNews FlashPunjab News

ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੋਣ ਲੜਨ ਦਾ ਕੀਤਾ ਐਲਾਨ

 

Punjab News 

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਤੀਜੀ ਬਰਸੀ ਤੋਂ ਪਹਿਲਾਂ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਇਹ ਐਲਾਨ ਮਾਨਸਾ ਵਿੱਚ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਲਈ ਚੋਣਾਂ ਲੜਨਗੇ।

ਉਨ੍ਹਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਦਿਨ-ਦਿਹਾੜੇ ਕਤਲ ਹੋ ਰਹੇ ਹਨ।

ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਸਵਾਲ ਉਠਾਏ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਸੀ, ਪਰ ਉਹ ਅਜੇ ਵੀ ਫਰਾਰ ਹੈ। ਮੂਸੇਵਾਲਾ ਦੇ ਕਤਲ ਦੇ ਕੁਝ ਹੋਰ ਮੁਲਜ਼ਮ ਵੀ ਅਜੇ ਤੱਕ ਨਹੀਂ ਫੜੇ ਗਏ ਹਨ।

 

Leave a Reply

Your email address will not be published. Required fields are marked *