BREAKING: ਪੰਜਾਬ ਸਰਕਾਰ ਵੱਲੋਂ ਇਸ ਜ਼ਿਲ੍ਹੇ ਦਾ SSP ਸਸਪੈਂਡ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਹੋਇਆਂ ਐਸਐਸਪੀ ਫਾਜਿਲਕਾ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਸੂਤਰਾਂ ਦੀ ਮੰਨੀਏ ਇਹ ਕਾਰਵਾਈ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਕੀਤੀ ਗਈ ਹੈ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਬੀਤੇ ਕੱਲ੍ਹ, ਭ੍ਰਿਸ਼ਟਾਚਾਰ ਮਾਮਲੇ ਵਿੱਚ ਫਾਜ਼ਿਲਕਾ ਥਾਣੇ ਦੇ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਗਈ ਵਿਜੀਲੈਂਸ ਨੇ ਉਨ੍ਹਾਂ ਨੂੰ ਇੱਕ ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ ਜਾਰੀ ਹੈ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਆਪਣਾ ਹੋਵੇ ਜਾਂ ਪਰਾਇਆ।

