ਬੇਜ਼ਮੀਨੇ ਮਜ਼ਦੂਰਾਂ ‘ਤੇ ਜਬਰ ਵਿਰੁੱਧ ਪੰਜਾਬ ਭਰ ‘ਚ ਰੋਸ਼ ਮੁਜ਼ਾਹਰੇ ਕਰਨ ਦਾ ਐਲਾਨ

All Latest NewsNews FlashPunjab News

 

ਦਲਜੀਤ ਕੌਰ, ਜਲੰਧਰ

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਨੇ ਅੱਜ ਇਥੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੀ ਪ੍ਰਧਾਨਗੀ ਹੇਠ ਸੂਬਾਈ ਮੀਟਿੰਗ ਕਰਕੇ ਐਲਾਨ ਕੀਤਾ ਹੈ ਕਿ 2 ਜੂਨ ਨੂੰ ਪੰਜਾਬ ਭਰ ਵਿੱਚ ਜ਼ਿਲ੍ਹੇ ਪੱਧਰ ‘ਤੇ ਜਬਰ ਵਿਰੋਧੀ ਮੁਜ਼ਾਹਰੇ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੰਗਰੂਰ ਦੇ ਬੀੜ ਐਸ਼ਵਾਨ ਵਿਖੇ ਰਾਜੇ ਦੀ ਜ਼ਮੀਨ ‘ਤੇ ਹੱਕ ਜਤਾਈ ਕਰਨ ਜਾਂਦੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮਜ਼ਦੂਰਾਂ ਨੂੰ ਜ਼ਬਰ ਦੇ ਜ਼ੋਰ ਗਿਰਫ਼ਤਾਰ ਕਰਕੇ ਜੇਲੀਂ ਡੱਕ ਦਿੱਤਾ ਗਿਆ ਹੈ।

ਸਾਂਝੇ ਮਜ਼ਦੂਰ ਮੋਰਚੇ ਆਗੂਆਂ ਸਰਵਸ੍ਰੀ ਤਰਸੇਮ ਪੀਟਰ, ਸੂਬਾ ਪ੍ਰਧਾਨ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਸਾਥੀ ਗਿਆਨ ਸੈਦਪੁਰੀ ਸੂਬਾ ਪ੍ਰੈੱਸ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ, ਹਰਮੇਸ਼ ਮਾਲੜੀ ਸੂਬਾ ਵਿੱਤ ਸਕੱਤਰ ਪੰਜਾਬ ਖੇਤ ਮਜ਼ਦੂਰ ਯੂਨੀਅਨ, ਸਾਥੀ ਵਿਜੇ ਭੀਖੀ, ਸੂਬਾਈ ਮੀਤ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਸਾਥੀ ਕਸ਼ਮੀਰ ਘੁੱਗਸੋ਼ਰ ਆਦਿ ਮੀਟਿੰਗ ਵਿੱਚ ਹਾਜ਼ਰ ਹੋਏ ਅਤੇ ਜਿਹੜੇ ਸਾਥੀ ਮੀਟਿੰਗ ਵਿੱਚ ਜ਼ਰੂਰੀ ਰੁਝੇਵਿਆਂ ਕਾਰਨ ਹਾਜ਼ਰ ਨਹੀਂ ਹੋ ਸਕੇ।

ਸਾਥੀ ਗੁਰਮੇਸ਼ ਸਿੰਘ ਸੂਬਾ ਸਕੱਤਰ ਕੁਲ ਹਿੰਦ ਖੇਤ ਮਜਦੂਰ ਯੂਨੀਅਨ, ਸਾਥੀ ਕੁਲਵੰਤ ਸੇਲਵਰਾ‌ ਸੂਬਾ ਪ੍ਰਧਾਨ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਮੁਕੇਸ਼ ਮਲੌਦ ਜ਼ੋਨਲ ਪ੍ਰਧਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਮੰਗ ਕੀਤੀ ਹੈ ਕਿ ਫੜੇ ਗਏ ਮਜ਼ਦੂਰ ਮਰਦ ਔਰਤਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਜ਼ਮੀਨ ਹੱਦ ਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ ਵਿਚ ਵੰਡੀਆਂ ਜਾਣ।

ਉਨਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਮਜ਼ਦੂਰਾਂ ਦੀਆਂ ਬਿਲਕੁਲ ਵਾਜਬ ਤੇ ਹੱਕੀ ਮੰਗਾਂ ਪ੍ਰਤੀ ਵੀ ਬਹੁਤ ਹੀ ਨਿਰਦਈ ਵਤੀਰਾ ਅਪਣਾਅ ਹਰੀ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਜਬਰ ਕਰਨ ਦੇ ਰਾਹ ਪੈ ਗਈ ਹੈ।

ਮਜ਼ਦੂਰ ਆਗੂਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ, ਤੇ ਖਾਸਕਰ ਮੁੱਖ ਮੰਤਰੀ ਨੇ ਕਈ ਵਾਰੀ ਮੀਟਿੰਗਾਂ ਦਾ ਸਮਾਂ ਤਹਿ ਕਰਕੇ ਮਜ਼ਦੂਰ ਜਥੇਬੰਦੀਆਂ ਨੂੰ ਸਮਾਂ ਨਹੀਂ ਦਿੱਤਾ ਮੁੱਖ ਮੰਤਰੀ ਦਾ ਇਹ ਰਵਈਆਂ ਸਿੱਧ ਕਰਦਾ ਹੈ ਕਿ ਮੌਜੂਦਾ ਸਰਕਾਰ ਮਜ਼ਦੂਰ ਵਿਰੋਧੀ ਹੈ। ਹਾਜ਼ਰ ਆਗੂਆਂ ਨੇ ਮਜ਼ਦੂਰਾਂ ਦੀਆਂ ਤਹਿਸ਼ੁਦਾ ਮੰਗਾਂ ‘ਤੇ ਅਗਲਾ ਸੰਘਰਸ਼ ਉਲੀਕਣ ਲਈ 4 ਜੂਨ ਜਲੰਧਰ ਵਿਖੇ ਮੀਟਿੰਗ ਸੱਦ ਲਈ ਹੈ।

 

Media PBN Staff

Media PBN Staff

Leave a Reply

Your email address will not be published. Required fields are marked *