ਜਨਮ ਕੁੰਡਲੀਆਂ ਮਿਲਾਉਣ ਦੀ ਥਾਂ, ਖ਼ੂਨ ਦੀਆਂ ਰਿਪੋਰਟਾਂ ਮਿਲਾਓ- ਡਾ. ਸ਼ਾਇਨਾ ਦੀ ਕੁਆਰੇ ਮੁੰਡੇ ਕੁੜੀਆਂ ਨੂੰ ਨੇਕ ਸਲਾਹ

All Latest NewsNews FlashPunjab News

 

ਥੈਲਾਸੀਮੀਆ( ਖੂਨ ਨਾ ਬਣਨਾ) ਇਕ ਜਮਾਂਦਰੂ ਬਿਮਾਰੀ ਹੈ, ਥੈਲਾਸੀਮੀਆ ਦਾ ਇਲਾਜ਼ ਕਰਵਾ ਰਹੇ ਬੱਚਿਆਂ ਨੂੰ ਕੀਤਾ ਸਨਮਾਨਤ

ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ

ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਥੈਲਾਸੀਮੀਆ ਪ੍ਰਤੀ ਜਾਗਰੂਕਤਾ ਲਈ ਸਿਵਲ ਹਸਪਤਾਲ ਵਿਖ਼ੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਥੈਲਾਸੀਮੀਆ ਦਾ ਇਲਾਜ਼ ਕਰਵਾ ਰਹੇ ਬੱਚਿਆਂ ਦੀ ਹੋਂਸਲਾ ਅਫ਼ਜ਼ਾਈ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਨਿਖਿਲ ਗੁਪਤਾ ਵਲੋਂ ਤੋਹਫ਼ੇ ਦੇ ਕੇ ਸਨਮਾਨਤ ਕੀਤਾ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ ਇਸ਼ਾ ਨਰੂਲਾ ਅਤੇ ਡਾ ਹਰਪ੍ਰੀਤ ਕੌਰ ਨੇ ਕਿਹਾ ਕਿ ਥੈਲਾਸੀਮੀਆ (ਖੂਨ ਨਾ ਬਣਨਾ) ਇੱਕ ਜਮਾਂਦਰੂ ਬੀਮਾਰੀ ਹੈ, ਜਿਸ ਤੋਂ ਸਿਰਫ ਜਾਗਰੂਕਤਾ ਰਾਹੀਂ ਹੀ ਬਚਿਆ ਜਾ ਸਕਦਾ ਹੈ।

ਥੈਲਾਸੀਮੀਆ ਸਬੰਧੀ ਲੋਕਾਂ ਵਿਚ ਬਹੁਤ ਘੱਟ ਜਾਗਰੂਕਤਾ ਹੈ ਜਿਸ ਕਾਰਨ ਜਾਣੇ ਅਣਜਾਣੇ ਵਿਚ ਇਕ ਨੰਨੀ ਜਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੀ ਹੈ। ਸੋ ਲੋੜ ਹੈ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਬਿਮਾਰੀ ਨਾਲ ਨਵ ਜਨਮੇ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜਾਉਣਾ ਕਿਸੇ ਵੀ ਬੱਚੇ,ਉਸਦੇ ਮਾਤਾ ਪਿਤਾ ਤੇ ਸਮੂਹ ਪਰਿਵਾਰ ਲਈ ਇਕ ਦੁਖਦਾਈ ਸੰਤਾਪ ਹੁੰਦਾ ਹੈ।

ਇਸ ਮੌਕੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ ਸ਼ਾਇਨਾ ਨੇ ਦੱਸਿਆ ਕਿ ਨੌਜਵਾਨ ਵਰਗ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਹੋਣ ਦੀ ਪ੍ਰਮੁੱਖ ਲੋੜ ਹੈ ਕਿਉਂਕਿ ਜੇਕਰ ਅਸੀਂ ਵਿਆਹ ਤੋਂ ਪਹਿਲਾਂ ਜਨਮ ਕੁੰਡਲੀਆਂ ਮਿਲਾਉਣ ਦੀ ਥਾਂ ਆਪਣੀਆਂ ਖੂਨ ਦੀਆ ਰਿਪੋਰਟਾਂ ਨੂੰ ਮਿਲਾਈਏ ਤਾਂ ਮੇਜਰ ਥੈਲਾਸੀਮੀਆ ਜਿਹੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਥੈਲਾਸੀਮੀਕ ਮੇਜਰ ਦਾ ਇੱਕੋ ਇਕ ਇਲਾਜ “ ਬੋਨ ਮੈਰੋ ਟਰਾਂਸਪਲਾਂਟੇਸ਼ਨ ” ਹੈ, ਜਿਸ ਦੀ ਲਾਗਤ ਬਹੁਤ ਜਿਆਦਾ ਹੂੰਦੀ ਹੈ। ਸਭ ਤੋਂ ਜਰੂਰੀ ਤੁਹਾਡਾ ਬੋਨ ਮੈਰੋ ਮਿਲਣਾ ਹੂੰਦਾ ਹੈ। ਜੋ ਕਿ ਆਮ ਤੌਰ ਤੇ ਬਹੁਤ ਘੱਟ ਮਿਲਦਾ ਹੈ।

ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਥੈਲੇਸੀਮੀਆ ਆਮ ਤੋਂ ਤੁਹਾਡੇ ਸ਼ਰੀਰ ਵਿਚ ਘੱਟ ਹੀਮੋਗਲਿਬਨ ਤੇ ਘੱਟ ਲਾਲ ਕੋਸ਼ੀਕਾਵਾਂ ਦੀ ਵਿਸੇਸ਼ਤਾਵਾਂ ਜੋ ਤੁਹਾਨੂੰ ਜਮਾਂਦਰੂ ਰੂਪ ਵਿਚ ਮਿਲਿਆ ਖੂਨ ਦਾ ਵਹਾਅ ਹੈ ਜਿਸ ਨੂੰ ਥੈਲੇਸੀਮੀਆ ਕਿਹਾ ਜਾਂਦਾ ਹੈ। ਇਹ ਬੱਚਿਆ ਨੂੰ ਆਪਣੇ ਮਾਤਾ ਪਿਤਾ ਤੋਂ ਪੀੜੀ ਦਰ ਪੀੜੀ ਚੱਲਣ ਵਾਲਾ ਰੋਗ ਹੈ। ਇਸ ਬਿਮਾਰੀ ਤੋੰ ਪੀੜਤ ਬੱਚਿਆਂ ਵਿਚ ਖੂਨ ਬਣਨ ਦੀ ਕੁਦਰਤੀ ਪ੍ਰਕਿਰਿਆ ਬਹੁਤ ਘੱਟ ਜਾਂਦੀ ਹੈ, ਸਰੀਰ ਵਿਚ ਖੂਨ ਦੀ ਕਮੀ ਕਾਰਨ ਕਮਜੋਰੀ , ਤੇ ਹੋਰ ਬਿਮਾਰੀਆਂ ਲੱਗਣ ਦਾ ਖਤਰਾ ਵੱਧ ਜਾਂਦਾ ਹੈ ਤੇ ਰੋਗੀ ਨੂੰ ਵਾਰ ਵਾਰ ਖੂਨ ਚੜਾਉਣ ਦੀ ਜਰੂਰਤ ਪੈਂਦੀ ਹੈ।

ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਥੈਲਾਸੀਮੀਆ ਤੋਂ ਪੀੜਤ ਬੱਚਿਆਂ ਨੂੰ ਮੁਫਤ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ ਤੇ ਮੁਫਤ ਇਲਾਜ ਲਈ ਪੀ.ਜੀ.ਆਈ. ਚੰਡੀਗੜ ਤੇ ਪੰਜਾਬ ਰਾਜ ਦੀਆਂ ਪੰਜ ਥੈਲਾਸੀਮੀਕ ਸੋਸਾਇਟੀਆਂ (ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, ਦਇਆਨੰਦ ਹਸਪਤਾਲ ਲੁਧਿਆਣਾ, ਸਿਵਲ ਹਸਪਤਾਲ ਜਲੰਧਰ) ਵਿਖੇ ਮਾਤਾ ਪਿਤਾ ਦੀ ਸਹੂਲਤ ਮੁਤਾਬਿਕ ਭੇਜਿਆ ਜਾਂਦਾ ਹੈ। ਇਸ ਜਾਗਰੂਕਤਾ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਸਿਵਲ ਹਸਪਤਾਲ ਦੇ ਸਟਾਫ਼ ਦਾ ਖਾਸ ਸਹਿਯੋਗ ਰਿਹਾ।

Media PBN Staff

Media PBN Staff

Leave a Reply

Your email address will not be published. Required fields are marked *