Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ
Rain Alert: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ, ਅਗਲੇ ਕੁੱਝ ਘੰਟਿਆਂ ਦੇ ਦੌਰਾਨ ਮੋਹਾਲੀ, ਚੰਡੀਗੜ੍ਹ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਹੁਸ਼ਿਆਰਪੁਰ ਵਿੱਚ ਮੀਂਹ ਪਵੇਗਾ, ਨਾਲ ਹੀ ਤੇਜ਼ ਹਵਾਵਾਂ ਦੇ ਨਾਲ ਅਸਮਾਨੀ ਬਿਜਲੀ ਡਿੱਗੇਗੀ।
ਭਾਰੀ ਮੀਂਹ ਦੀ ਚੇਤਾਵਨੀ
ਪੰਜਾਬ ਵਿੱਚ 2 ਜੂਨ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂਕਿ ਦਿੱਲੀ ਐਨਸੀਆਰ ਵਿੱਚ ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਧੂੜ ਭਰੀਆਂ ਹਵਾਵਾਂ ਵੀ 50-60 ਕਿਲੋਮੀਟਰ ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਜੇਕਰ ਅਸੀਂ 31 ਮਈ ਦੀ ਗੱਲ ਕਰੀਏ ਤਾਂ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ ਅਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪਵੇਗਾ।
ਦਿੱਲੀ ਵਿੱਚ 1 ਜੂਨ ਨੂੰ ਕਿਹੋ ਜਿਹਾ ਰਹੇਗਾ ਮੌਸਮ?
1 ਜੂਨ ਨੂੰ ਦਿੱਲੀ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਬੂੰਦ-ਬੂੰਦ ਅਤੇ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦਿੱਲੀ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 36 ਤੋਂ 38 ਡਿਗਰੀ ਸੈਲਸੀਅਸ ਅਤੇ 28 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਆਮ ਨਾਲੋਂ 1-3 ਡਿਗਰੀ ਸੈਲਸੀਅਸ ਵੱਧ ਰਹੇਗਾ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2-4 ਡਿਗਰੀ ਸੈਲਸੀਅਸ ਘੱਟ ਰਹੇਗਾ।