ਸਕੂਲ ਆਫ ਐਮੀਨੈਂਸ ਗੁਰਦਾਸਪੁਰ ਵਿਖੇ ਵਿਦਿਆਰਥੀਆਂ ਦਾ ਤਿੰਨ ਰੋਜਾ ੳਰੀਐਂਨਟੇਸ਼ਨ ਪ੍ਰੋਗ੍ਰਾਮ ਸੰਪੰਨ

All Latest NewsPunjab News

 

ਗੁਰਦਾਸਪੁਰ

ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨਸਾਰ ਪੂਰੇ ਪੰਜਾਬ ਦੇ 118 ਸਕੂਲ ਆਫ ਐਮੀਨੈਂਸ ਵਿੱਚ ਪ੍ਰਵੇਸ਼ ਪ੍ਰੀਖਿਆ ਰਾਹੀਂ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਸਕੂਲ ਪੱਧਰ ਤੇ ਤਿੰਨ ਰੋਜਾ ੳਰੀਐਂਨਟੇਸ਼ਨ ਪ੍ਰੋਗ੍ਰਾਮ ਮਿਤੀ 26 ਤੋਂ 28 ਮਈ ਤੱਕ ਦਾ ਜੋ ਪ੍ਰੋਗ੍ਰਾਮ ਉਲੀਕਿਆ ਗਿਆ ਸੀ, ਉਸੇ ਕੜੀ ਤਹਿਤ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਵਿਖੇ ਵੀ ਮਿਤੀ 26 ਮਈ ਤੋਂ ੳਰੀਐਂਨਟੇਸ਼ਨ ਪ੍ਰੋਗ੍ਰਾਮ ਦੀ ਸ਼ਰੂਆਤ ਕੀਤੀ ਗਈ, ਜਿਸ ਵਿੱਚ ਨੌਵੀਂ ਜਮਾਤ ਵਿੱਚ ਦਾਖਲ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਪ੍ਰਿੰਸੀਪਲ ਅਨਿਲ ਭੱਲਾ ਨੇ ਦੱਸਿਆ ਕਿ ਹਰੇਕ ਦਿਨ ਪੇਸ਼ੇਵਰ ਸਫਰ ਦੇ ਸਿਖਰ ਤੇ ਮਾਹਿਰਾਂ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਐਡਵੋਕੇਟ ਅਸ਼ਵਨੀ ਕੁਮਾਰ ਸ਼ਰਮਾ ਅਤੇ ਜਿਲਾ ਰੁਜਗਾਰ ਅਫਸਰ ਪਰਸ਼ੋਤਮ ਸਿੰਘ ਨਾਲ ਵਿਦਿਆਰਥੀਆਂ ਦੀ ਗੱਲਬਾਤ ਕਰਵਾਈ ਗਈ ।ਹਰ ਰੋਜ ਚਾਰ ਸ਼ੈਸ਼ਨਾਂ ਦੌਰਾਨ ਵਿਦਿਆਰਥੀਆਂ ਨੂੰ ਆਪਸੀ ਸਾਂਝ, ਅਕਾਦਮਿਕ ਪੜਾਈ ਅਤੇ ਨਿੱਜੀ ਵਿਕਾਸ ਲਈ ਪੇ੍ਰਰਿਤ ਕੀਤਾ ਗਿਆ।

ਪ੍ਰੋਗ੍ਰਾਮ ਦੇ ਅਖੀਰਲੇ ਦਿਨ ਜਿਲਾ ਸਿੱਖਿਆ ਅਫਸਰ ਸ੍ਰੀ ਰਜੇਸ਼ ਕੁਮਾਰ ਸ਼ਰਮਾ ਸਟੇਟ ਐਵਾਰਡੀ ਬਤੌਰ ਮੁਖ ਮਹਿਮਾਨ ਪਹੁੰਚੇ ਉਨਾਂ ਸਮੂਹ ਵਿਦਿਆਰਥੀਆਂ ਨੂੰ ਸਕੂਲ ਆਫ ਐਮੀਨੈਂਸ ਵਿੱਚ ਦਾਖਲਾ ਲੈਣ ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਬਾਰੇ ਵਿਸ਼ਥਾਰ ਨਾਲ ਚਾਨਣਾ ਪਾਇਆ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਾਰੇ ਢੁਕਵੇਂ ਉਪਰਾਲੇ ਕੀਤੇ ਜਾਣਗੇ।

ਇਸ ਮੌਕੇ ਸਕੂਲ ਆਫ ਐਮੀਨੈਂਸ ਦੇ ਜਿਲਾ ਨੋਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਜਿਲੇ ਦੇ ਤਿੰਨ ਸਕੂਲ਼ ਆਫ ਐਮੀਨੈਂਸ ਵਿੱਚ 9ਵੀਂ ਜਮਾਤ ਵਿੱਚ 36 ਵਿਦਿਆਰਥੀਆਂ ਪ੍ਰਤੀ ਸਕੂਲ ਮੈਰਿਟ ਦੇ ਹਿਸਾਬ ਨਾਲ ਦਾਖਲਾ ਕੀਤਾ ਗਿਆ ਹੈ ਅਤੇ ਇਹਨਾਂ ਵਿਿਦਆਰਥੀਆਂ ਨੂੰ 4000/ ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਮੁਫਤ ਯੂਨੀਫਾਰਮ ਅਤੇ ਟਰਾਂਸਪੋਰਟ ਸਹੂਲਤ ਵੀ ਦਿੱਤੀ ਜਾਵੇਗੀ।

ਜਿਲਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਹਾਜਰ ਵਿਦਿਆਰਥੀਆਂ ਅਤੇ ਸਟਾਫ ਨੂੰ ਯੁੱਧ ਨਸਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ ।ਅੰਤ ਵਿਚ ਜਿਲਾ ਸਿੱਖਿਆ ਅਫਸਰ ਵਲੋਂ ਇਸ ਤਿੰਨ ਰੋਜਾ ਪ੍ਰੋਗ੍ਰਾਮ ਨੂੰ ਸਫਲਤਾ ਪੂਰਵਕ ਕੰਡਕਟ ਕਰਵਾਉਣ ਵਾਲੇ ਸਟਾਫ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਜਿਲਾ ਵੋਕੇਸ਼ਨਲ ਕੋਆਰਡੀਨੇਟਰ ਸ੍ਰੀ ਪ੍ਰਦੀਪ ਅਰੋੜਾ, ਸੰਜੀਵ ਢੀਂਗਰਾ, ਪਰਦੀਪ ਕੁਮਾਰ, ਹਰਪ੍ਰੀਤ ਕੌਰ, ਸੈਲਜਾ,ਰੰਜਨਾ ਤਮੰਨਾ, ਪ੍ਰੇਮ ਕੁਮਾਰ ਆਦਿ ਵੀ ਹਾਜਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *