ਵੱਡੀ ਖ਼ਬਰ: AAP ਆਗੂ ਸਮੇਤ 3 ਗ੍ਰਿਫਤਾਰ; ਕੱਲ੍ਹ ਪਟਾਕਾ ਫ਼ੈਕਟਰੀ ਧਮਾਕੇ ‘ਚ 5 ਲੋਕਾਂ ਦੀ ਹੋਈ ਸੀ ਮੌਤ

All Latest NewsNews FlashPunjab NewsTop BreakingTOP STORIES

 

Punjab News-ਧਮਾਕੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਅਤੇ ਸ਼ਾਮਲ ਕਿਸੇ ਹੋਰ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ- ਐੱਸਐੱਸਪੀ ਅਖਿਲ ਚੌਧਰੀ

ਮੁਕਤਸਰ ਸਾਹਿਬ

Punjab News- ਮੁਕਤਸਰ ਸਾਹਿਬ ਦੇ ਪਿੰਡ ਫਤੂਹੀਵਾਲਾ ਵਿਚ ਚੱਲ ਰਹੀ ਗੈਰ-ਕਾਨੂੰਨੀ ਪਟਾਕਾ ਫ਼ੈਕਟਰੀ ਵਿਚ ਵਾਪਰੇ ਦਰਦਨਾਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਸੀ।

ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਵੱਡਾ ਐਕਸ਼ਨ ਕਰਦਿਆਂ ਹੋਇਆ ਆਪ ਆਗੂ, ਉਹਦੇ ਪੁੱਤਰ ਸਮੇਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਤਿੰਨ ਵਿਅਕਤੀਆਂ ਵਿੱਚ ਇੱਕ ਮਜ਼ਦੂਰ ਠੇਕੇਦਾਰ ਵੀ ਸ਼ਾਮਲ ਹੈ।

ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਪਛਾਣ ਆਮ ਆਦਮੀ ਪਾਰਟੀ (ਆਪ) ਦੇ ਆਗੂ ਤਰਸੇਮ ਸਿੰਘ, ਉਸਦਾ ਪੁੱਤਰ ਨਵਰਾਜ ਸਿੰਘ ਅਤੇ ਮਜ਼ਦੂਰ ਠੇਕੇਦਾਰ ਰਾਜ ਕੁਮਾਰ ਵਜੋਂ ਹੋਈ ਹੈ।

ਮੀਡੀਆ ਰਿਪੋਰਟਾਂ ਮੁਤਾਬਿਕ, ਉਕਤ ਮਾਮਲੇ ਵਿੱਚ ਆਪ ਆਗੂ ਦੀ ਪਤਨੀ ਸੁਖਚੈਨ ਕੌਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਹਾਲਾਂਕਿ ਉਸਦੀ ਗ੍ਰਿਫਤਾਰੀ ਹੋਣੀ ਬਾਕੀ ਹੈ।

ਦੱਸਣਾ ਬਣਦਾ ਹੈ ਕਿ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਪਿੰਡ ਫਤੂਹੀਵਾਲਾ ਵਿਖੇ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ ਸੀ, ਜਿਸ ਦੇ ਕਾਰਨ 5 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂਕਿ 40 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ।

ਟ੍ਰਿਬਿਊਨ ਦੀ ਖ਼ਬਰ ਅਨੁਸਾਰ, ਮੁਕਤਸਰ ਦੇ ਐੱਸਐੱਸਪੀ ਅਖਿਲ ਚੌਧਰੀ ਨੇ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਧਮਾਕੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਅਤੇ ਸ਼ਾਮਲ ਕਿਸੇ ਹੋਰ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

 

Media PBN Staff

Media PBN Staff

Leave a Reply

Your email address will not be published. Required fields are marked *