ਵੱਡੀ ਖ਼ਬਰ: ਭਾਜਪਾ ਵੱਲੋਂ ਲੁਧਿਆਣਾ ਚੋਣ ਲਈ ਉਮੀਦਵਾਰ ਦਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਜਿਮਨੀ ਚੋਣ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।
ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਜਾਣਕਾਰੀ ਇਹ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਵਲੋਂ ਲੁਧਿਆਣਾ ਪੱਛਮੀ ਹਲਕੇ ਤੋਂ ਸੀਨੀਅਰ ਲੀਡਰ ਜੀਵਨ ਗੁਪਤਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਦੱਸ ਦਈਏ ਕਿ ਜੀਵਨ ਗੁਪਤਾ ਭਾਜਪਾ ਦੇ ਪੁਰਾਣੇ ਲੀਡਰ ਹਨ ਅਤੇ ਵੱਖ ਵੱਖ ਅਹੁਦਿਆਂ ਤੇ ਪਾਰਟੀ ਲਈ ਸੇਵਾ ਕਰ ਚੁੱਕੇ ਹਨ।
ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਲੁਧਿਆਣਾ ਚੋਣ ਲਈ ਆਪੋ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ।