All Latest NewsNews FlashPunjab News

ਵੱਡੀ ਖ਼ਬਰ: ਪੰਜਾਬ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

 

ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕੀਤੀ ਜਾ ਰਹੀ ਹੈ ਕਾਰਵਾਈ

Amritsar News :

ਪੰਜਾਬ ਦੇ ਅੰਦਰ ਲਗਾਤਾਰ ਕਾਤਲੋਗਾਦਰ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਵੇਰਕਾ ਖੇਤਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮੀਡੀਆ ਰਿਪੋਰਟਾਂ ਅਨੁਸਾਰ, ਲੰਘੀ ਦੇਰ ਸ਼ਾਮ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੇ ਰਾਜੀਨਾਮੇ ਲਈ ਕੁੱਝ ਨੌਜਵਾਨ ਇਕੱਠੇ ਹੋਏ ਸਨ। ਇਸ ਦੌਰਾਨ ਕੁੱਝ ਦੇਰ ਬਾਅਦ ਹੀ ਇਕ ਧਿਰ ਵੱਲੋਂ ਆਏ ਹਥਿਆਰਾਂ ਨਾਲ ਲੈਸ 15 ਦੇ ਕਰੀਬ ਨੌਜਵਾਨਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਵਿੱਚ ਵੇਰਕਾ ਦੇ ਰਹਿਣ ਵਾਲੇ ਇਕ 25 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੌਜਵਾਨਾਂ ਵੱਲੋਂ 6 ਗੋਲੀਆਂ ਚਲਾਈਆਂ ਗਈਆਂ ਸਨ ,ਜਿਸ ‘ਚੋਂ 5 ਛਾਤੀ ਤੇ 1 ਪੱਟ ਵਿਚ ਲੱਗਣ ਨਾਲ 27 ਸਾਲਾ ਨੌਜਵਾਨ ਕੁਲਦੀਪ ਸਿੰਘ ਉਰਫ ਗੋਪੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *