ਚੰਗੀ ਖ਼ਬਰ: ਗੈਸ ਸਿਲੰਡਰ ਹੋਇਆ ਸਸਤਾ, ਕੀਮਤਾਂ ‘ਚ ਭਾਰੀ ਕਟੌਤੀ
Good News-
ਕੇਂਦਰ ਦੀ ਮੋਦੀ ਸਰਕਾਰ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਹੈ।
19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ 24 ਰੁਪਏ ਘਟਾ ਦਿੱਤੀ ਗਈ ਹੈ, ਜੋ ਕਿ 1 ਜੂਨ ਤੋਂ ਲਾਗੂ ਹੋ ਗਈ ਹੈ।
ਹੁਣ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 1 ਜੂਨ ਤੋਂ 1723.50 ਰੁਪਏ ਹੋਵੇਗੀ।
ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਕਮੀ ਤੋਂ ਬਾਅਦ, ਲੋਕਾਂ ਨੂੰ ਇੱਕ ਉਮੀਦ ਜਾਗੀ ਹੈ। ਦਰਅਸਲ, ਲੋਕਾਂ ਨੂੰ ਲੱਗਦਾ ਹੈ ਕਿ ਜਲਦੀ ਹੀ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਵੀ ਘਟੇਗੀ, ਪਰ ਇਸ ਸਮੇਂ ਅਜਿਹਾ ਕੁਝ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ।
ਮੌਜੂਦਾ ਘਰੇਲੂ ਐਲਪੀਜੀ ਸਿਲੰਡਰ 853 ਰੁਪਏ ਪ੍ਰਤੀ 14.2 ਕਿਲੋਗ੍ਰਾਮ ‘ਤੇ ਬਿਨਾਂ ਕਿਸੇ ਬਦਲਾਅ ਦੇ ਬਣਿਆ ਹੋਇਆ ਹੈ।
ਘਰੇਲੂ ਐਲਪੀਜੀ ਦੀ ਕੀਮਤ ਆਖਰੀ ਵਾਰ ਪ੍ਰਤੀ ਸਿਲੰਡਰ 50 ਰੁਪਏ ਵਧਾਈ ਗਈ ਸੀ।