ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਪ੍ਰਾਇਮਰੀ ਸਕੂਲਾਂ ਦੀ ਤਰਜ਼ ‘ਤੇ ਆਂਗਣਵਾੜੀ ਸੈਂਟਰਾਂ ‘ਚ ਵੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ

All Latest NewsNews FlashPunjab News

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ 27 ਹਜ਼ਾਰ ਆਂਗਣਵਾੜੀ ਸੈਂਟਰਾਂ ਵਿੱਚ ਵੀ ਹੁਣ ਸਰਕਾਰੀ ਪ੍ਰਾਈਮਰੀ ਸਕੂਲਾਂ ਦੇ ਬਰਾਬਰ ਗਰਮੀ ਅਤੇ ਸਰਦੀ ਦੀਆਂ ਛੁੱਟੀਆਂ ਹੋਇਆ ਕਰਨਗੀਆਂ ਅਤੇ ਸਮੇਂ-ਸਮੇਂ ਅਨੁਸਾਰ ਪ੍ਰਾਈਮਰੀ ਸਕੂਲ ਦੇ ਟਾਈਮ ਟੇਬਲ ਵਿੱਚ ਬਦਲਾਵ ਆਉਣ ਤੇ ਆਂਗਣਵਾੜੀ ਸੈਂਟਰਾਂ ਚ ਵੀ ਸਮਾਨ ਟਾਈਮ ਟੇਬਲ ਲਾਗੂ ਹੋਵੇਗਾ।

ਇਸ ਦੀ ਜਾਣਕਾਰੀ ਦਿੰਦਿਆਂ ਸਰਵ ਆਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਪੰਜਾਬ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਜਥੇਬੰਦੀ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਵਿਭਾਗ ਵੱਲੋਂ ਛੁੱਟੀਆਂ ਅਤੇ ਟਾਈਮ ਟੇਬਲ ਸਕੂਲ ਦੀ ਤਰਜ਼ ਤੇ ਲਾਗੂ ਹੋਣਾ ਚਾਹੀਦਾ ਹੈ ਤਾਂ, ਜੋ ਸਕੂਲ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਪਹਿਲਾਂ ਆਂਗਣਵਾੜੀ ਸੈਂਟਰਾਂ ਵਿੱਚ 15 ਜੂਨ ਤੋਂ 30 ਜੂਨ ਤੱਕ ਛੁੱਟੀਆਂ ਹੁੰਦੀਆਂ ਸਨ, ਜੋ ਕਿ ਸਰਵ ਯੂਨੀਅਨ ਵੱਲੋਂ ਮੰਤਰੀ ਮੈਡਮ ਡਾਕਟਰ ਬਲਜੀਤ ਕੌਰ ਨੂੰ ਮਿਲ ਕੇ 15 ਮਈ 2023 ਵਿੱਚ ਮੀਟਿੰਗ ਦੌਰਾਨ ਪ੍ਰਾਈਮਰੀ ਸਕੂਲਾਂ ਦੀ ਤਰਜ ਤੇ ਛੁੱਟੀਆਂ ਕਰਨ ਦੀ ਮੰਗ ਕੀਤੀ ਅਤੇ ਲਗਾਤਾਰ ਪਿਛਲੇ ਦੋ ਸਾਲਾਂ ਤੋਂ ਪੂਰੇ ਜੂਨ ਮਹੀਨੇ ਦੀਆਂ ਛੁੱਟੀਆਂ ਆਂਗਣਵਾੜੀ ਸੈਂਟਰਾਂ ਵਿੱਚ ਮੰਤਰੀ ਮੈਡਮ ਵੱਲੋਂ ਕੀਤੀਆਂ ਜਾ ਰਹੀਆਂ ਹਨ।

ਦੂਸਰਾ ਸ਼ਨੀਵਾਰ ਸਕੂਲਾਂ ਵਿੱਚ ਛੁੱਟੀ ਹੋਣ ਕਾਰਨ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਤੇ ਬੱਚਿਆਂ ਦੀ ਹਾਜ਼ਰੀ ਲਗਾਉਣ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੋ ਇਸ ਸਬੰਧ ਵਿੱਚ ਵਿਭਾਗ ਅਤੇ ਮੰਤਰੀ ਮੈਡਮ ਨਾਲ ਹਰ ਮੀਟਿੰਗ ਵਿੱਚ ਮੰਗ ਕੀਤੀ ਜਾ ਰਹੀ ਸੀ ਕਿ ਵਿਭਾਗ ਵੱਲੋਂ ਇਸ ਸਬੰਧੀ ਚਿੱਠੀ ਜਾਰੀ ਕੀਤੀ ਜਾਵੇ।

ਸਰਵ ਜਥੇਬੰਦੀ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਹੋਇਆਂ ਵਿਭਾਗ ਵੱਲੋਂ ਚਿੱਠੀ ਜਾਰੀ ਕਰਕੇ 2 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਪ੍ਰਾਇਮਰੀ ਸਕੂਲ ਅਨੁਸਾਰ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ।

 

Media PBN Staff

Media PBN Staff

Leave a Reply

Your email address will not be published. Required fields are marked *