Breaking: ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ: AAP ਸਰਪੰਚ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ!
Punjab News- ਫੇਸਬੁੱਕ ’ਤੇ ਕਵਿਤਾ ਪੋਸਟ ਕਰਕੇ ਚੁੱਕਿਆ ਗੰਭੀਰ ਕਦਮ
Punjab News- ਬੀਤੀ ਰਾਤ ਫਿਰੋਜ਼ਪੁਰ ਦੇ ਪਿੰਡ ਤਰਿੰਡਾ ਵਿਖੇ ਇੱਕ ਦੁਖਦਾਈ ਘਟਨਾ ਵਾਪਰੀ, ਜਿਸ ਵਿੱਚ ਆਮ ਆਦਮੀ ਪਾਰਟੀ (AAP) ਦੇ ਇੱਕ ਨੌਜਵਾਨ ਆਗੂ ਤੇ ਪਿੰਡ ਦੇ ਮੌਜੂਦਾ ਸਰਪੰਚ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਖ਼ੁਦਕੁਸ਼ੀ ਕਰ ਲਈ।
ਘਟਨਾ ਤੋਂ ਪਹਿਲਾਂ ਉਸਨੇ ਸੋਸ਼ਲ ਮੀਡੀਆ ’ਤੇ ਇੱਕ ਕਵਿਤਾ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਉਸਨੇ ਇਹ ਗੰਭੀਰ ਕਦਮ ਚੁੱਕਿਆ।
ਮ੍ਰਿਤਕ ਦੀ ਪਛਾਣ 27 ਸਾਲਾ ਜਸ਼ਨ ਬਾਵਾ ਪੁੱਤਰ ਤਰਸੇਮ ਲਾਲ ਵਜੋਂ ਹੋਈ ਹੈ। ਸੋਸ਼ਲ ਮੀਡੀਆ ’ਤੇ ਵੀ ਉਹ ਕਾਫ਼ੀ ਸਰਗਰਮ ਰਹਿੰਦਾ ਸੀ। ਘਟਨਾ ਦਾ ਪਤਾ ਲੱਗਣ ਤੇ ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਅਤੇ ਥਾਣਾ ਲੱਖੋ ਕੇ ਬਹਿਰਾਮ ਦੇ ਐਸਐਚਓ ਇੰਸਪੈਕਟਰ ਗੁਰਜੰਟ ਸਿੰਘ ਬਰਾੜ ਮਾਮਲੇ ਦੀ ਜਾਂਚ ਕਰ ਰਹੇ ਹਨ। ਪਰਿਵਾਰ ਨਾਲ ਦੁੱਖ ਜਤਾਉਣ ਲਈ ਹਲਕਾ ਵਿਧਾਇਕ ਤੇ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਸਮੇਤ ਕਈ ਆਪ ਨੇਤਾ ਤੇ ਵਲੰਟੀਅਰ ਵੀ ਪਹੁੰਚੇ।
ਹਾਲਾਂਕਿ, ਖ਼ੁਦਕੁਸ਼ੀ ਦੇ ਪਿੱਛੇ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ। ਪੁਲਿਸ ਨੇ ਮਾਮਲੇ ਦੀ ਡੂੰਘੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।