ਵੱਡੀ ਖ਼ਬਰ: AAP ਪੰਜਾਬ ਨੇ ਸਟੇਟ ਮਹਿਲਾ ਵਿੰਗ ਦੀ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ, ਜਾਣੋ ਹੁਣ ਕਿਸਨੂੰ ਸੌਂਪੀ ਜਿੰਮੇਵਾਰੀ
ਅਮਨਦੀਪ ਕੌਰ ਨੂੰ ਪੰਜਾਬ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਆਮ ਆਦਮੀ ਪਾਰਟੀ (AAP) ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਵੱਲੋਂ ਸਟੇਟ ਮਹਿਲਾ ਵਿੰਗ ਦੀ ਪ੍ਰਧਾਨ ਨੂੰ ਬਦਲ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ਤੇ ਨਵੀਂ ਨਿਯੁਕਤੀ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ, ਅਮਨਦੀਪ ਕੌਰ ਨੂੰ ਪੰਜਾਬ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅਮਨਦੀਪ ਕੌਰ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਦੀਆਂ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹਨ। ਉਨ੍ਹਾਂ ਨੇ ਪਾਰਟੀ ਦੇ ਸਹਿਯੋਗ ਨਾਲ ਮਹਿਲਾ ਸੁਰੱਖਿਆ, ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਕੰਮ ਕਰਨ ਦਾ ਵਾਅਦਾ ਕੀਤਾ।
ਦੱਸ ਦਈਏ ਕਿ ਅਮਨਦੀਪ ਕੌਰ ਨੇ ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਸਿੱਖਿਆ ਲਈ ਕਈ ਪਹਿਲਕਦਮੀਆਂ ਵਿੱਚ ਹਿੱਸਾ ਲਿਆ ਹੈ।
ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਦੇ ਮਹਿਲਾ ਵਿੰਗ ਨੂੰ ਮਜ਼ਬੂਤ ਬਣਾਉਣ ਅਤੇ ਰਾਜ ਵਿੱਚ ਔਰਤਾਂ ਦੇ ਹੱਕਾਂ ਲਈ ਲੜਾਈ ਨੂੰ ਹੋਰ ਸੁਚਾਰੂ ਬਣਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।