All Latest NewsNationalNews FlashPunjab News

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਨਾਲ ਤੇਜ਼ ਤੂਫਾਨ ਆਉਣ ਬਾਰੇ ਅਲਰਟ ਮੌਸਮ ਵਿਭਾਗ ਦੇ ਵੱਲੋਂ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ, ਅਗਲੇ 4-5 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਆਉਣ ਦੀ ਸੰਭਾਵਨਾ ਨਹੀਂ ਹੈ, ਜਦੋਂਕਿ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਵਿਭਾਗ ਨੇ ਕਿਹਾ ਕਿ ਅਗਲੇ 2 ਦਿਨਾਂ ਦੌਰਾਨ ਹੌਲੀ-ਹੌਲੀ 3-4 ਡਿਗਰੀ ਸੈਲਸੀਅਸ ਦੀ ਕਮੀ ਆਵੇਗੀ।

ਮੰਗਲਵਾਰ ਨੂੰ ਦੇਸ਼ ਦੇ ਉੱਤਰ-ਪੂਰਬੀ ਰਾਜਾਂ (ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ, ਰਾਜਸਥਾਨ, ਯੂਪੀ , ਜੰਮੂ ਕਸ਼ਮੀਰ, ਉਤਰਾਖੰਡ) ਵਿੱਚ ਜ਼ਿਆਦਾਤਰ ਥਾਵਾਂ ‘ਤੇ ਮੀਂਹ ਜਾਰੀ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਸਮੇਂ ਦੌਰਾਨ, ਅਸਾਮ, ਮੇਘਾਲਿਆ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਅਗਲੇ ਇੱਕ ਤੋਂ ਦੋ ਦਿਨਾਂ ਦੌਰਾਨ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲਣ ਅਤੇ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੌਰਾਨ, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਕਿਤੇ-ਕਿਤੇ ਦਰਮਿਆਨੀ ਮੀਂਹ ਪੈਣ ਦੀ ਉਮੀਦ ਹੈ। ਮੰਗਲਵਾਰ ਨੂੰ ਪੂਰਬੀ ਰਾਜਸਥਾਨ ਵਿੱਚ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਧੂੜ ਭਰੀਆਂ ਹਨੇਰੀਆਂ ਆਉਣ ਦੀ ਵੀ ਸੰਭਾਵਨਾ ਹੈ।

ਦੱਸ ਦੇਈਏ ਕਿ, ਲੰਘੀ ਰਾਤ ਚੰਡੀਗੜ੍ਹ, ਹਰਿਆਣਾ, ਪੰਜਾਬ ਵਿੱਚ ਕੁਝ ਥਾਵਾਂ ‘ਤੇ ਗਰਜ-ਤੂਫ਼ਾਨ ਆਇਆ। ਹਿਮਾਚਲ ਪ੍ਰਦੇਸ਼, ਸੌਰਾਸ਼ਟਰ ਅਤੇ ਕੱਛ, ਝਾਰਖੰਡ, ਮੱਧ ਮਹਾਰਾਸ਼ਟਰ, ਪੂਰਬੀ ਉੱਤਰ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਟਾਪੂ, ਬਿਹਾਰ, ਪੱਛਮੀ ਉੱਤਰ ਪ੍ਰਦੇਸ਼, ਕੋਂਕਣ, ਮਰਾਠਵਾੜਾ, ਗੰਗਾ ਦੇ ਮੈਦਾਨ ਪੱਛਮੀ ਬੰਗਾਲ, ਜੰਮੂ ਅਤੇ ਕਸ਼ਮੀਰ, ਪੰਜਾਬ (ਪਟਿਆਲਾ), ਹਰਿਆਣਾ (ਭਿਵਾਨੀ) ਵਿੱਚ ਕੁਝ ਥਾਵਾਂ ‘ਤੇ ਗੜੇਮਾਰੀ ਹੋਈ।

 

Leave a Reply

Your email address will not be published. Required fields are marked *