All Latest NewsNews FlashPunjab News

Breaking: ਪੰਜਾਬ ਦੇ ਮੌਜੂਦਾ MLA ਦੀ ਹੋਵੇਗੀ ਕਾਂਗਰਸ ‘ਚ ਵਾਪਸੀ, ਪੜ੍ਹੋ ਪੂਰੀ ਖ਼ਬਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਫੇਰ ਕਾਂਗਰਸ ਵਿੱਚ ਸ਼ਾਮਲ ਹੋਣਗੇ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਉਨ੍ਹਾਂ ਨੂੰ ਪਾਰਟੀ ਵਿਚ ਦੁਬਾਰਾ ਸ਼ਾਮਲ ਕਰਵਾਉਣਗੇ।

ਜਾਣਕਾਰੀ ਮੁਤਾਬਿਕ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਸਾਬਕਾ ਸੀਐਮ ਅਤੇ ਜਲੰਧਰ ਤੋਂ ਐਮਪੀ ਚਰਨਜੀਤ ਚੰਨੀ ਦਾ ਕਥਿਤ ਤੌਰ ਤੇ ਵਿਰੋਧ ਕਰਨ ਦੇ ਚੱਲਦੇ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਸੀ।

ਹਾਲਾਂਕਿ ਕਰੀਬ ਇੱਕ ਸਾਲ ਚੌਧਰੀ ਸ਼ਾਂਤ ਰਹੇ ਅਤੇ ਹੁਣ ਲੁਧਿਆਣਾ ਚੋਣਾਂ ਤੋਂ ਪਹਿਲਾਂ ਚੌਧਰੀ ਦੀ ਪਾਰਟੀ ਵਿੱਚ ਵਾਪਸੀ ਹੋਣ ਜਾ ਰਹੀ ਹੈ।

ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫ਼ਾ

ਜੇਕਰ 8 ਅਪੈਲ 2024 ਦੀ ਖ਼ਬਰ ‘ਤੇ ਨਿਗਾਹ ਮਾਰੀਏ ਤਾਂ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਚੌਧਰੀ ਨੇ ਨੇ ਆਪਣਾ ਅਸਤੀਫ਼ਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਸੀ। ਵਿਕਰਮਜੀਤ ਸਿੰਘ ਪੰਜਾਬ ਦੇ ਫਿਲੌਰ ਤੋਂ ਕਾਂਗਰਸੀ ਵਿਧਾਇਕ ਹਨ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਸਨ।

ਦੱਸ ਦਈਏ ਕਿ ਚੌਧਰੀ ਸੰਤੋਖ ਦਾ ਪਰਿਵਾਰ ਜਲੰਧਰ ‘ਚ ਚੰਨੀ ਦੀ ਦਖਲਅੰਦਾਜ਼ੀ ਤੋਂ ਬਾਅਦ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਹੈ। ਚੌਧਰੀ ਪਰਿਵਾਰ ਜਲੰਧਰ ਤੋਂ ਮੁੜ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ। ਵਿਕਰਮ ਚੌਧਰੀ ਨੇ ਵਿਧਾਨ ਸਭਾ ਵਿੱਚ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਦੱਸ ਦਈਏ ਕਿ ਵਿਕਰਮਜੀਤ ਸਿੰਘ ਮਰਹੂਮ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਪੁੱਤਰ ਹਨ। ਸੰਤੋਖ ਸਿੰਘ ਦੀ ਪਿਛਲੇ ਸਾਲ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਕਾਂਗਰਸ ਨੇ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਸੀ ਪਰ ਕਰਮਜੀਤ ਕੌਰ ਚੌਧਰੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

 

 

Leave a Reply

Your email address will not be published. Required fields are marked *