All Latest NewsNews FlashPunjab News

ਵੱਡੀ ਖ਼ਬਰ: ਭਗਵੰਤ ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਦੀ ਮੀਟਿੰਗ..! ਹੁਣ ਇਨ੍ਹਾਂ ਫ਼ੈਸਲਿਆਂ ‘ਤੇ ਲੱਗ ਸਕਦੀ ਮੋਹਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਅੱਜ 3 ਜੂਨ ਨੂੰ ਪੰਜਾਬ ਕੈਬਨਿਟ ਦੀ ਫੇਰ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 12 ਵਜੇ ਸੀਐੱਮ ਮਾਨ ਦੀ ਰਿਹਾਇਸ਼ ਤੇ ਹੋਵੇਗੀ।

ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਕੱਲ੍ਹ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਪਾਲਿਸੀ ਨੂੰ ਤਾਂ ਮਨਜ਼ੂਰੀ ਦੇ ਦਿੱਤੀ ਹੈ। ਪਰ ਹੋਰਨਾਂ ਸੂਬਾ ਵਾਸੀਆਂ ਦੇ ਲਈ ਕੋਈ ਐਲਾਨ ਨਹੀਂ ਕੀਤਾ।

ਮਾਨ ਸਰਕਾਰ ਅੱਜ ਪੰਜਾਬ ਦੇ ਬੇਰੁਜ਼ਗਾਰਾਂ ਲਈ ਨੋਕਰੀਆਂ ਦਾ ਐਲਾਨ ਕਰ ਸਕਦੀ ਹੈ। ਇਸ ਦੇ ਨਾਲ ਹੀ ਝੋਨੇ ਦੇ ਸੀਜ਼ਨ ਨੂੰ ਲੈ ਕੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

ਕੱਲ੍ਹ ਦੀ ਮੀਟਿੰਗ ‘ਚ ਲਿਆ ਗਿਆ ਫ਼ੈਸਲਾ ਹੇਠਾਂ ਪੜ੍ਹੋ-

ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਮੁਤਾਬਕ ਕੈਬਨਿਟ ਨੇ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀ ਜਾਇਦਾਦ ਲਈ ਅਲਾਟੀਆਂ ਵੱਲੋਂ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਵਾਸਤੇ ਸਮਾਂ ਹੱਦ ਘਟਾ ਕੇ ਛੇ ਮਹੀਨੇ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਹੁਣ ਅਲਾਟੀਆਂ ਨੂੰ ਪੂਰੀ ਵਿਕਰੀ ਕੀਮਤ ਅਲਾਟਮੈਂਟ ਦੀ ਮਿਤੀ ਤੋਂ 180 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਉਣੀ ਹੋਵੇਗੀ, ਜਦੋਂ ਕਿ ਪਹਿਲਾਂ ਇਹ ਅਦਾਇਗੀ ਛੇ ਛਿਮਾਹੀ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣੀ ਹੁੰਦੀ ਸੀ।

ਇਸ ਫੈਸਲੇ ਦਾ ਮੰਤਵ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਮਾਲੀਆ ਦੀ ਉਗਰਾਹੀ ਵਿੱਚ ਤੇਜ਼ੀ, ਮਿਊਂਸਿਪਲ ਇਕਾਈਆਂ ਦੇ ਵਿੱਤ ਨੂੰ ਮਜ਼ਬੂਤ ਕਰਨ ਅਤੇ ਦੇਰੀ ਨਾਲ ਅਦਾਇਗੀਆਂ ਸਬੰਧੀ ਕਾਨੂੰਨੀ ਵਿਵਾਦਾਂ ਨੂੰ ਘਟਾ ਕੇ ਆਮ ਆਦਮੀ ਨੂੰ ਸਹੂਲਤ ਦੇਣਾ ਹੈ।

 

Leave a Reply

Your email address will not be published. Required fields are marked *