ਅੰਮ੍ਰਿਤਸਰ: ਸ਼੍ਰੀ ਦਰਬਾਰ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ

All Latest NewsNews FlashPunjab News

 

ਅੰਮ੍ਰਿਤਸਰ

ਆਪਰੇਸ਼ਨ ਬਲੂ ਸਟਾਰ ਬਰਸੀ ਤੋਂ ਪਹਿਲਾ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਲਾਗੇ ਗੁਟਕਾ ਸਾਹਿਬ ਦੀ ਬੇਅਬਦੀ ਹੋਣ ਦੀ ਸੂਚਲਾ ਮਿਲੀ ਹੈ। ਹਾਲਾਂਕਿ ਪੁਲਿਸ ਨੇ ਬੇਅਬਦੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ, ਇਹ ਘਟਨਾ ਸੋਮਵਾਰ ਦੇਰ ਰਾਤ ਸ਼੍ਰੀ ਗੁਰੂ ਅਰਜਨ ਨਿਵਾਸ ਸਰਾਏ ਨੇੜੇ ਵਾਪਰੀ। ਘਟਨਾ ਤੋਂ ਦੋ ਦਿਨ ਪਹਿਲਾਂ ਹੀ ਇਲਾਕੇ ਵਿੱਚ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ।

ਘਟਨਾ ਦੇਖ ਕੇ ਮੌਕੇ ‘ਤੇ ਮੌਜੂਦ ਲੋਕ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਕੁੱਟਣਾ ਸ਼ੁਰੂ ਕਰ ਦਿੱਤਾ। ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ ‘ਤੇ ਇੱਕ ਪੁਲਿਸ ਚੈੱਕ ਪੋਸਟ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਕੀਤੀ ਹੈ।

ਪਤਾ ਲੱਗਾ ਹੈ ਕਿ ਗੁਰਪ੍ਰੀਤ ਸ਼੍ਰੀ ਹਰਿਮੰਦਰ ਸਾਹਿਬ ਦੇ ਨੇੜੇ ਰਹਿੰਦਾ ਹੈ। ਉਹ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਵੀ ਸੇਵਾ ਕਰਦਾ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਘਟਨਾ ਵਿੱਚ ਕੌਣ-ਕੌਣ ਸ਼ਾਮਲ ਹਨ। ਗੁਰਪ੍ਰੀਤ ਸਿੰਘ ਤੋਂ ਪੁੱਛਗਿੱਛ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ। ਇਸ ਦੇ ਬਾਵਜੂਦ, ਪੁਲਿਸ ਨੂੰ ਸ਼ੱਕ ਹੈ ਕਿ ਗੁਰਪ੍ਰੀਤ ਸਿੰਘ ਦੇ ਨਾਲ ਕੁਝ ਹੋਰ ਲੋਕ ਇਸ ਘਟਨਾ ਵਿੱਚ ਸ਼ਾਮਲ ਹਨ।

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਘਟਨਾ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਅਤੇ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਐਡਵੋਕੇਟ ਧਾਮੀ ਨੇ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖ ਕੌਮ ਦੀ ਅਧਿਆਤਮਿਕ ਸ਼ਕਤੀ ਦਾ ਸੋਮਾ ਹੈ। ਗੁਰਬਾਣੀ ਦੀ ਬੇਅਬਦੀ ਦੀਆਂ ਅਜਿਹੀਆਂ ਘਟਨਾਵਾਂ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਗਹਿਰੀ ਚੋਟ ਪਹੁੰਚਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਘਟਨਾ ਦੇ ਪਿੱਛੇ ਜੋ ਮੁੱਖ ਦੋਸ਼ੀ ਜਾਂ ਸਾਜ਼ਿਸ਼ਕਰਤਾ ਹਨ, ਉਨ੍ਹਾਂ ਨੂੰ ਵੀ ਸਾਹਮਣੇ ਲਿਆਂਦਾ ਜਾਵੇ, ਪ੍ਰੰਤੂ ਵਾਰ ਵਾਰ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਰਕਾਰ ਵੱਲੋਂ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਦੇਣਾ ਵੀ ਇੱਕ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸਾਰੇ ਸੰਭਾਵੀ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਸੱਚਾਈ ਸਾਹਮਣੇ ਲਿਆਂਦੀ ਜਾਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ ਮਹੀਨੇ ਦਾ ਪਹਿਲਾ ਹਫ਼ਤਾ ਸਿੱਖ ਕੌਮ ਲਈ ਇਤਿਹਾਸਕ ਅਤੇ ਭਾਵਨਾਤਮਕ ਤੌਰ `ਤੇ ਅਤਿ ਸੰਵੇਦਨਸ਼ੀਲ ਹੁੰਦਾ ਹੈ, ਕਿਉਂਕਿ ਇਹ ਸਮਾਂ ਸ੍ਰੀ ਦਰਬਾਰ ਸਾਹਿਬ `ਤੇ 1984 ਵਿੱਚ ਹੋਏ ਫੌਜੀ ਹਮਲੇ ਦੀ ਯਾਦ ਨੂੰ ਤਾਜ਼ਾ ਕਰਦਾ ਹੈ। ਅਜਿਹੇ ਸਮੇਂ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਵਰਗੀ ਘਟਨਾ ਵਾਪਰਨਾ ਸਿੱਖ ਕੌਮ ਦੇ ਜਖ਼ਮਾਂ ਨੂੰ ਹੋਰ ਡੂੰਘਾ ਕਰਦਾ ਹੈ ਅਤੇ ਸੰਗਤ ਵਿੱਚ ਰੋਹ ਅਤੇ ਰੋਸ ਦੀ ਭਾਵਨਾ ਨੂੰ ਵਧਾਉਂਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਸਰਕਾਰ ਦੋਸ਼ੀਆਂ ਲਈ ਮੌਤ ਦੀ ਸਜ਼ਾ ਦਾ ਪ੍ਰਬੰਧ ਕਰੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਭਵਿੱਖ ਵਿੱਚ ਰੋਕਿਆ ਜਾ ਸਕੇ। ਦੱਸਣਯੋਗ ਹੈ ਕਿ ਲੰਘੀ ਰਾਤ ਕਰੀਬ 10:30 ਵਜੇ ਦੇ ਕਰੀਬ ਇਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਰੁਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਨੂੰ ਅੰਜਾਮ ਦਿੱਤਾ ਗਿਆ। ਮੌਕੇ ’ਤੇ ਕਾਬੂ ਕੀਤੇ ਗਏ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ, ਜੋ ਅੰਮ੍ਰਿਤਸਰ ਦਾ ਹੀ ਨਿਵਾਸੀ ਹੈ। ਸ਼੍ਰੋਮਣੀ ਕਮੇਟੀ ਨੇ ਬਣਦੀ ਕਨੂੰਨੀ ਕਾਰਵਾਈ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

 

Media PBN Staff

Media PBN Staff

Leave a Reply

Your email address will not be published. Required fields are marked *