All Latest NewsNews FlashPunjab News

ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਇਨ੍ਹਾਂ ਫ਼ੈਸਲਿਆਂ ‘ਤੇ ਲੱਗੇਗੀ ਮੋਹਰ

 

Punjab News-

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 4 ਜੂਨ ਨੂੰ ਫਿਰ ਹੋਣ ਜਾ ਰਹੀ ਹੈ।

ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ।

ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਪੰਜਾਬੀਆਂ ਦੇ ਲਈ ਵੱਡੇ ਐਲਾਨ ਕਰ ਸਕਦੀ ਹੈ।

ਕੱਲ੍ਹ ਦੀ ਕੈਬਨਿਟ ਮੀਟਿੰਗ ‘ਚ ਹੋਏ ਫ਼ੈਸਲੇ ਹੇਠਾਂ ਪੜ੍ਹੋ-

ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ।

ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਦੇ ਕਰਜ਼ਦਾਰਾਂ ਲਈ 31 ਮਾਰਚ, 2020 ਤੱਕ ਵੰਡੇ ਗਏ ਕਰਜ਼ੇ ਮੁਆਫ਼ ਕਰਨ ਲਈ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ।

ਸਾਰੇ 4,727 ਕਰਜ਼ਦਾਰ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ। ਇਸ ਲਈ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਨੋ ਡਿਊ ਸਰਟੀਫਿਕੇਟ) ਪੀ.ਐਸ.ਸੀ.ਐਫ.ਸੀ. ਦੇ ਜ਼ਿਲ੍ਹਾ ਮੈਨੇਜਰਾਂ ਦੁਆਰਾ ਜਾਰੀ ਕੀਤੇ ਜਾਣਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ 67.84 ਕਰੋੜ ਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਨੂੰ ਵਾਪਸ ਕੀਤੀ ਜਾਵੇਗੀ।

ਅੰਤਿਮ ਵਿਆਜ ਦੀ ਰਕਮ ਦਾ ਹਿਸਾਬ ਉਸ ਮਿਤੀ ਤੋਂ ਹੋਵੇਗਾ, ਜਿਸ ਦਿਨ ਸਰਕਾਰ ਯੋਜਨਾ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਦੀ ਹੈ।

 

Leave a Reply

Your email address will not be published. Required fields are marked *