ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਆਗੂ AAP ‘ਚ ਸ਼ਾਮਲ

All Latest NewsNews FlashPunjab News

 

ਅਕਾਲੀ ਪੰਚਾਇਤ ਅਤੇ ਸਾਬਕਾ ਸਰਪੰਚ ਦੋ ਦਰਜਨ ਤੋਂ ਵੱਧ ਅਕਾਲੀ ਵਰਕਰਾਂ ਨਾਲ ਆਮ ਆਦਮੀ ਪਾਰਟੀ ‘ਚ ਸ਼ਾਮਿਲ

ਪੰਜਾਬ ਨੈੱਟਵਰਕ, ਅੰਮ੍ਰਿਤਸਰ

ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਸੋਹੀਆਂ ਕਲਾਂ ਦੇ ਨੇੜੇ ਸਥਿਤ ਪਿੰਡ ਦਬੁਰਜੀ ਦੀ ਅਕਾਲੀ ਪੰਚਾਇਤ, ਅਕਾਲੀ ਦਲ ਦੇ ਦੋ ਦਰਜਨ ਤੋਂ ਵੱਧ ਸਰਗਰਮ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਇਸ ਮੌਕੇ ਪਿੰਡ ਦਬੁਰਜੀ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੋਹੀ ਦੀ ਅਗਵਾਈ ਹੇਠ ਪ੍ਰਮੁੱਖ ਨਾਵਾਂ ਵਿੱਚ ਗੁਰਭੇਜ ਸਿੰਘ ਸਰਪੰਚ, ਜਸਪਾਲ ਸਿੰਘ ਮੈਂਬਰ ਪੰਚਾਇਤ, ਸੁਖਪਾਲ ਸਿੰਘ ਮੈਂਬਰ ਪੰਚਾਇਤ, ਸੁਖਵੰਤ ਕੌਰ ਮੈਂਬਰ ਪੰਚਾਇਤ, ਜੋਗਾ ਸਿੰਘ ਮੈਂਬਰ ਪੰਚਾਇਤ, ਧਰਮਿੰਦਰ ਸਿੰਘ ਠੇਕੇਦਾਰ, ਮਾਹਲ ਸਿੰਘ, ਚੰਦ ਸਿੰਘ, ਜੰਗ ਸਿੰਘ, ਕੁਲਵੰਤ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਸਾਬਕਾ ਮੈਂਬਰ, ਰੇਸ਼ਮ ਸਿੰਘ, ਪ੍ਰਧਾਨ ਮਨਿੰਦਰ ਸਿੰਘ, ਕੈਪਟਨ ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ ਸੋਹੀ, ਗੁਰ ਰੰਧਾਵਾ ਐਕਟਰ, ਮਾਸਟਰ ਹਰਚਰਨ ਸਿੰਘ, ਸ਼ਮਸ਼ੇਰ ਸਿੰਘ ਸੋਹੀ ਮੈਂਬਰ ਪੰਚਾਇਤ ਸ਼ਾਮਲ ਹੋਏ।

ਇਸ ਮੌਕੇ ਨਵਜੋਤ ਸਿੰਘ (ਬਲਾਕ ਪ੍ਰਧਾਨ), ਸੁਰਿੰਦਰ ਕੌਰ, ਸਿਮਰਜੀਤ ਸਿੰਘ, ਗੁਰਚਰਨ ਸਿੰਘ, ਬਲਵੰਤ ਸਿੰਘ, ਅਤੇ ਹਲਕਾ ਕੋਆਰਡੀਨੇਟਰ ਤਰਸੇਮ ਸਿੰਘ ਗਿੱਲ ਵੀ ਹਾਜ਼ਰ ਸਨ।ਇਸ ਸਮਾਗਮ ਦਾ ਆਯੋਜਨ ਪਿੰਡ ਦਬੁਰਜੀ ਵਿਖੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੋਹੀ ਦੇ ਗ੍ਰਹਿ ਵਿੱਚ ਹੋਇਆ। ਜਿੱਥੇ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਨਵੇਂ ਸ਼ਾਮਿਲ ਹੋਏ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ।

ਜਗਵਿੰਦਰ ਪਾਲ ਸਿੰਘ ਜੱਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੇਠਲੇ ਪੱਧਰ ਤੱਕ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਇਹ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

ਉਨ੍ਹਾਂ ਨੇ ਕਿਹਾ ਕਿ ਨਵੇਂ ਸ਼ਾਮਿਲ ਹੋਏ ਵਰਕਰਾਂ ਆਮ ਆਦਮੀ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇ।

ਹਲਕਾ ਮਜੀਠਾ ਵਿੱਚ ਵੀ ਇਨ੍ਹਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ ਅਤੇ ਪਿੰਡਾਂ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦੀ ਅਮਲੀ ਜਾਮਾ ਪਹਿਨਾਇਆ ਜਾਵੇਗਾ।ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੋਹੀ ਨੇ ਪ੍ਰੋਗਰਾਮ ਦੀ ਸਫਲਤਾ ਲਈ ਸ੍ਰ ਜਗਵਿੰਦਰ ਪਾਲ ਸਿੰਘ ਜੱਗਾ ਦੀ ਰਹਿਨੁਮਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਪੱਖੀ ਏਜੰਡੇ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਤਰਸੇਮ ਸਿੰਘ ਗਿੱਲ, ਹਲਕਾ ਕੋਆਰਡੀਨੇਟਰ, ਨੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਵੀ ਜ਼ਿਕਰ ਕੀਤਾ ਅਤੇ ਪਾਰਟੀ ਦੇ ਸਮਰਥਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਪਿੰਡ ਦਬੁਰਜ਼ੀ ਦੇ ਅਕਾਲੀ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਾ ਇਹ ਸਾਬਤ ਕਰਦਾ ਹੈ ਕਿ ਮਜੀਠਾ ਹਲਕੇ ਵਿੱਚ ਆਮ ਆਦਮੀ ਪਾਰਟੀ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ ਜੋ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

Media PBN Staff

Media PBN Staff

Leave a Reply

Your email address will not be published. Required fields are marked *