All Latest NewsNews FlashPunjab News

Punjab News: ਪੰਜਾਬ ‘ਚ ਲੱਗੀ ਇੱਕ ਹੋਰ ਪਾਬੰਦੀ, ਹੁਣ ਜੇ ਕੀਤੀ ਅਜਿਹੀ ਗਲਤੀ ਤਾਂ ਹੋਵੇਗੀ ਜੇਲ੍ਹ

 

ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਚੰਡੀਗੜ੍ਹ

ਪੰਜਾਬ ਸਰਕਾਰ ਦੇ ਬੁਲਾਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੂਬੇ ਭਰ ਵਿੱਚ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ 3 ਅਗਸਤ 2025 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ।

ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ।

ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ‘ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

Leave a Reply

Your email address will not be published. Required fields are marked *