All Latest NewsNews FlashPunjab News

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਮੇਤ ਉੱਤਰ ਭਾਰਤ ਵਿੱਚ ਇਸ ਵੇਲੇ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਦੂਜੇ ਪਾਸੇ ਮਾਨਸੂਨ ਪਹੁੰਚ ਚੁੱਕਿਆ ਹੈ। ਦੱਖਣੀ ਭਾਰਤ ਦੀ ਗੱਲ ਕਰੀਏ ਤਾਂ ਉਥੇ ਹੜ ਆ ਚੁੱਕੇ ਹਨ ਅਤੇ ਕਈ ਲੋਕਾਂ ਦੀ ਮੌਤ ਅਤੇ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ।

ਪੰਜਾਬ ਦੇ ਅੰਦਰ ਪਿਛਲੇ ਕੁਝ ਕੁ ਦਿਨਾਂ ਤੋਂ ਮੌਸਮ ਬਦਲ ਚੁੱਕਿਆ ਹੈ। ਮੌਸਮ ਵਿਭਾਗ ਤੋਂ ਮਿਲੀ ਤਾਜ਼ਾ ਜਾਣਕਾਰੀ ਦੇ ਮੁਤਾਬਿਕ ਅੱਜ ਚੰਡੀਗੜ੍ਹ, ਮੋਹਾਲੀ, ਪਟਿਆਲਾ, ਹੁਸ਼ਿਆਰਪੁਰ, ਰੋਪੜ, ਰੂਪਨਗਰ, ਕਪੂਰਥਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਬਰਸਾਤ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਹਿਮਾਚਲ ਵਿੱਚ ਕਈ ਥਾਵਾਂ ਤੇ ਲੈਂਡਸਲਾਈਡ ਦੀਆਂ ਵੀ ਖਬਰਾਂ ਮਿਲ ਰਹੀਆਂ ਹਨ ਅਤੇ ਮੌਸਮ ਵਿਭਾਗ ਦੇ ਵੱਲੋਂ ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਹਾੜਾਂ ਵਿੱਚ ਘੁੰਮਣ ਆਉਣ ਵਾਲੇ ਲੋਕਾਂ ਲਈ ਸੰਬੰਧਿਤ ਪੁਲਿਸ ਅਤੇ ਸਰਕਾਰ ਦੇ ਵੱਲੋਂ ਐਡਵਾਈਜਰੀ ਵੀ ਜਾਰੀ ਕੀਤੀ ਗਈ ਹੈ ਕਿ ਉਹ ਇੱਥੇ ਘੁੰਮਣ ਆਉਣ ਤੋਂ ਪਹਿਲਾਂ ਮੌਸਮ ਦਾ ਹਾਲ ਇੰਟਰਨੈਟ ਤੋਂ ਜਰੂਰ ਜਾਣ ਲੈਣ, ਤਾਂ ਜੋ ਇੱਥੇ ਪਹੁੰਚ ਕੇ ਉਹਨਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਮੌਸਮ ਵਿਭਾਗ ਮੁਤਾਬਕ, ਕੱਲ੍ਹ ਰਾਜ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ। ਇਸ ਦੌਰਾਨ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀਆਂ ਹਨੇਰੀਆਂ ਵੀ ਚੱਲੀਆਂ।

 

Leave a Reply

Your email address will not be published. Required fields are marked *