All Latest NewsNews FlashPunjab News

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ… ਪਰ ਲਾਗੂ ਕਰਨ ‘ਚ ਨਾਕਾਮ ਭਗਵੰਤ ਮਾਨ ਸਰਕਾਰ

 

ਮਾਨ ਸਰਕਾਰ ਦੀ ਵਾਅਦਾ ਖਿਲਾਫੀ ਦੀ ਪੋਲ ਜਨਤਾ ਦੀ ਕਚਹਿਰੀ ਵਿੱਚ ਖੋਲਾਗੇ

ਪ੍ਰਮੋਦ ਭਾਰਤੀ, ਨਵਾਂਸ਼ਹਿਰ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਇੱਕ ਅਹਿਮ ਮੀਟਿੰਗ ਗੁਰਦਿਆਲ ਮਾਨ ਜ਼ਿਲ੍ਹਾ ਕੰਨਵੀਨਰ ਅਤੇ ਓਮਕਾਰ ਸ਼ੀਹਮਾਰ ਜ਼ਿਲ੍ਹਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਸਥਾਨਿਕ ਆਈ ਟੀ ਆਈ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ।

ਪਰ ਅੱਜ ਤੋਂ ਲਗਭਗ ਢਾਈ ਸਾਲ ਪਹਿਲਾਂ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ ਵਿੱਚ ਵੋਟਾਂ ਲੈਣ ਦੀ ਖਾਤਰ ਇਹਨਾਂ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪ੍ਰੰਤੂ ਅੱਜ ਤੱਕ ਉਹ ਨੋਟੀਫਿਕੇਸ਼ਨ ਲਾਗੂ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ। ਬਾਰ ਬਾਰ ਜਥੇਬੰਦੀ ਨੂੰ ਟਾਈਮ ਦੇ ਕੇ ਇਹ ਸਰਕਾਰ ਮੀਟਿੰਗ ਕਰਨ ਤੋਂ ਵੀ ਭੱਜ ਰਹੀ ਹੈ।

ਸਰਕਾਰ ਦੀ ਡੰਗ ਟਪਾਊ ਨੀਤੀਂ ਤੋਂ ਤੰਗ ਆਕੇ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀਪੀਐਫ ਇੰਪਲਾਇਜ ਦੋਵੇਂ ਜੱਥੇਬੰਦੀਆਂ ਵਲੋਂ ਸਾਂਝੇ ਰੂਪ ਵਿੱਚ ਸਰਕਾਰ ਨੂੰ ਘੇਰਨ ਲਈ 12 ਜੂਨ ਨੂੰ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣਾਂ ਝੰਡਾ ਮਾਰਚ ਕਰਕੇ ਦੌਰਾਨ ਆਪ ਸਰਕਾਰ ਦੀ ਵਾਅਦਾ ਖਿਲਾਫੀ ਦੀ ਪੋਲ ਆਮ ਲੋਕਾਂ ਵਿੱਚ ਖੋਲਣ ਦਾ ਫੈਸਲਾ ਕੀਤਾ ਹੈ। ਐਨਪੀਐਸ ਤੋਂ ਪੀੜਤ ਕਰਮਚਾਰੀ ਤੀਬਰ ਗੁੱਸੇ ਅਤੇ ਰੋਹ ਵਿੱਚ ਹੈ, ਜਿਸ ਦੀ ਸ਼ੁਰੂਆਤ 12 ਜੂਨ ਨੂੰ ਲੁਧਿਆਣੇ ਤੋਂ ਕੀਤੀ ਜਾਵੇਗੀ।

ਇਸ ਐਕਸ਼ਨ ਤਹਿਤ ਪੂਰੇ ਪੰਜਾਬ ਤੋਂ ਲੱਖਾਂ ਮੁਲਾਜ਼ਮਾਂ ਦਾ ਸੈਲਾਬ ਲੁਧਿਆਣੇ ਵਿਖੇ ਆਏਗਾ, ਜੋ ਕਿ ਲੁਧਿਆਣਾ ਵਿਖੇ ਵਿਸ਼ਾਲ ਝੰਡਾ ਮਾਰਚ ਕਰਕੇ, ਲੋਕਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚੋਣਾਂ ਦੌਰਾਨ ਕੀਤੇ ਝੂਠੇ ਵਾਅਦਿਆਂ ਦੀ ਪੋਲ ਸੂਝਵਾਨ ਵੋਟਰਾਂ ਵਿੱਚ ਖੋਲਣਗੇ ਤੇ ਆਪ ਸਰਕਾਰ ਨੂੰ ਸਬਕ ਸਿਖਾਉਣ ਦੀ ਅਪੀਲ ਕਰਨਗੇ।

ਉਹਨਾਂ ਇਹ ਵੀ ਦੱਸਿਆ ਕਿ ਇਸ ਐਕਸ਼ਨ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ,ਪੰਜਾਬ ਦੇ ਨਾਲ ਸੀਪੀਐਫ ਯੂਨੀਅਨ ਪੰਜਾਬ ਵੀ ਮੋਢੇ ਨਾਲ ਮੋਢਾ ਲਾ ਕੇ ਸੰਘਰਸ਼ ਕਰੇਗੀ ਅਤੇ ਬਾਕੀ ਭਰਾਤਰੀ ਜਥੇਬੰਦੀਆਂ ਵੀ ਇਸ ਸੰਘਰਸ਼ ਵਿੱਚ ਹੁੰਮ ਹੁੰਮਾ ਕੇ ਪਹੁੰਚਣਗੀਆਂ।

ਇਸ ਮੌਕੇ ਪ੍ਰਿੰਸੀਪਲ ਓਮਕਾਰ ਸ਼ੀਹਮਾਰ ਜਨਰਲ ਸਕੱਤਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ 15 ਕਾਰਾਂ ਅਤੇ 25 ਮੋਟਰਸਾਈਕਲ ਇਸ ਝੰਡਾ ਮਾਰਚ ਵਿੱਚ ਸ਼ਾਮਿਲ ਹੋਣਗੇ।

ਇਸ ਝੰਡਾ ਮਾਰਚ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਵਾਉਣ ਹਿੱਤ ਐਨ ਪੀ ਐਸ ਤੋਂ ਪੀੜਤ ਮੁਲਾਜਮਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਰਜਿੰਦਰ ਕੁਮਾਰ, ਸੁਰਿੰਦਰਜੀਤ ਸੰਘਾ, ਅਜੈ ਕੁਮਾਰ, ਰਣਜੀਤ ਵਰਮਾ, ਮਨੋਹਰ ਲਾਲ,ਜੋਤੀ,ਵੈਦ ਸਪਨਾ ਪਰਹਾਲ,ਜਤਿੰਦਰ ਕਾਟਲ,ਨੀਲਮ,ਨਵਨੀਤ ਕੌਰ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *