Health News: ਬਲੱਡ ਪ੍ਰੈਸ਼ਰ ਇੱਕ ਵੱਡੀ ਸਮੱਸਿਆ! ਵੱਧ ਜਾਂ ਘੱਟ BP ਸਿਹਤ ਲਈ ਖਤਰਨਾਕ! ਸਮੇਂ-ਸਿਰ ਕਰਵਾਓ ਜਾਂਚ
Health News: ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਣ ਲਈ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰੀ ਜਾਂਚ ਜ਼ਰੂਰ ਕਰਵਾਓ
ਫਾਜ਼ਿਲਕਾ-
Health News: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਹੇਠ, ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ. ਕਵਿਤਾ ਸਿੰਘ, ਡਾ. ਰੋਹਿਤ ਗੋਇਲ ਅਤੇ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਵੀ ਬਾਂਸਲ ਦੀ ਦੇਖ-ਰੇਖ ਵਿੱਚ ਹਾਈ ਬੀਪੀ (ਹਾਈਪਰਟੈਂਸ਼ਨ) ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਬਲਾਕ ਦੇ ਅਧੀਨ ਆਉਣ ਵਾਲੇ ਵੱਖ-ਵੱਖ ਸਿਹਤ ਅਤੇ ਵੈਲਨੈੱਸ ਸੈਂਟਰਾਂ ਦੇ ਪਿੰਡਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਰਾਹੀਂ ਪਿੰਡਾਂ ਦੇ ਲੋਕਾਂ ਵਿੱਚ ਹਾਈ ਬੀਪੀ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਅਫਸਰ ਹਰਮੀਤ ਸਿੰਘ ਅਤੇ ਸਿਹਤ ਸੁਪਰਵਾਈਜ਼ਰ ਸੁਮਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 17 ਮਈ ਤੋਂ 16 ਜੂਨ ਤੱਕ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਰਾਹੀਂ ਹਾਈ ਬਲੱਡ ਪ੍ਰੈਸ਼ਰ ਤੋਂ ਬਚਾਅ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਜਾਂਚ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਣ ਲਈ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰੀ ਜਾਂਚ ਜ਼ਰੂਰ ਕਰਵਾਓ। ਜੇਕਰ ਬਲੱਡ ਪ੍ਰੈਸ਼ਰ ਵੱਧ ਪਾਇਆ ਜਾਂਦਾ ਹੈ ਤਾਂ ਡਾਕਟਰ ਦੀ ਸਲਾਹ ਮੁਤਾਬਕ ਨਿਯਮਤ ਦਵਾਈ ਲਓ। ਉਨ੍ਹਾਂ ਕਿਹਾ ਕਿ ਆਪਣਾ ਵਜ਼ਨ ਕੰਟਰੋਲ ਵਿੱਚ ਰੱਖੋ, ਨਮਕ ਅਤੇ ਚੀਨੀ ਦੀ ਮਾਤਰਾ ਘੱਟ ਕਰੋ, ਤਲੇ-ਭੁਨੇ, ਬਾਜ਼ਾਰੀ ਅਤੇ ਫਾਸਟ ਫੂਡ ਤੋਂ ਪਰਹੇਜ਼ ਕਰੋ।
ਰੋਜ਼ਾਨਾ ਸੈਰ ਕਰੋ, ਯੋਗ ਅਤੇ ਕਸਰਤ ਕਰੋ। ਮਾਨਸਿਕ ਤਣਾਅ ਘਟਾਉਣ ਲਈ ਧਿਆਨ (ਮੇਡੀਟੇਸ਼ਨ) ਕਰੋ ਅਤੇ ਆਪਣੇ ਪਰਿਵਾਰ ਨਾਲ ਆਪਣੇ ਮਨ ਦੀਆਂ ਗੱਲਾਂ ਸਾਂਝੀਆਂ ਕਰੋ। ਸੰਤੁਲਿਤ ਆਹਾਰ ਲਓ, ਹਰੀ ਸਬਜ਼ੀਆਂ ਅਤੇ ਫਲ ਖਾਓ ਅਤੇ ਵੱਧ ਤੋਂ ਵੱਧ ਪਾਣੀ ਪੀਓ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਸਕੂਲੀ ਬੱਚਿਆਂ ਰਾਹੀਂ ਵੀ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਧੁਨਿਕ ਸਮੇਂ ਵਿੱਚ ਬੱਚੇ ਵੀ ਹਾਈ ਬਲੱਡ ਪ੍ਰੈਸ਼ਰ ਦੇ ਸ਼ਿਕਾਰ ਹੋ ਰਹੇ ਹਨ, ਇਸ ਲਈ ਬਚਪਨ ਤੋਂ ਹੀ ਬਾਹਰ ਦੇ ਖਾਣੇ, ਫਾਸਟ ਫੂਡ, ਚੀਨੀ ਅਤੇ ਨਮਕ ਤੋਂ ਪਰਹੇਜ਼ ਕੀਤਾ ਜਾਵੇ ਅਤੇ ਸੈਰ ਕਰਨ ਦੀ ਆਦਤ ਪਾਈ ਜਾਵੇ।
ਇਸ ਮੌਕੇ ‘ਤੇ ਬਲਾਕ ਅਧੀਨ ਸੇਵਾਵਾਂ ਦੇ ਰਹੇ ਸਾਰੇ ਸੀਐਚਓ, ਮਲਟੀਪਰਪਜ਼ ਹੈਲਥ ਵਰਕਰ (ਮੇਲ), ਏਐਨਐਮ ਅਤੇ ਸਾਰੀਆਂ ਆਸ਼ਾ ਵਰਕਰਾਂ ਵੱਲੋਂ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।