All Latest NewsNews FlashPunjab News

Punjab News: ਸਕੂਲਾਂ ਨੇੜੇ ਐਨਰਜੀ ਡਰਿੰਕ ਵੇਚਣ ‘ਤੇ ਪਾਬੰਦੀ! DC ਵੱਲੋਂ ਹੁਕਮ ਜਾਰੀ

 

ਡੀਸੀ ਨੇ ਵਿਕ੍ਰੇਤਾਵਾਂ ਨੂੰ ਐੱਫ.ਐੱਸ.ਐੱਸ.ਏ.ਆਈ. ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਸਾਫ਼ ਸੁਥਰਾ ਭੋਜਨ ਹੀ ਮੁਹੱਈਆ ਕਰਨ ਲਈ ਕਿਹਾ

ਗੁਰਦਾਸਪੁਰ :

ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰੀ ਖੇਤਰਾਂ ਵਿੱਚ 50 ਮੀਟਰ ਦੇ ਘੇਰੇ ਵਿੱਚ ਸਕੂਲਾਂ ਦੀਆਂ ਕੰਟੀਨਾਂ/ਟੱਕ ਦੁਕਾਨਾਂ/ਦੁਕਾਨਾਂ ਜਾਂ ਅਦਾਰਿਆਂ ਵਿੱਚ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਟਿੰਗ ਵਗ਼ੈਰਾ ਜਾਂ ਕੋਈ ਹੋਰ ਐਨਰਜੀ ਡਰਿੰਕਸ ਦੀ ਵਿੱਕਰੀ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨਾਹੀ ਦੇ ਇਹ ਹੁਕਮ 21 ਅਪ੍ਰੈਲ 2025 ਤੋਂ ਇੱਕ ਸਾਲ ਲਈ ਪੇਂਡੂ ਸਕੂਲ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰੀ ਸਕੂਲ ਖੇਤਰਾਂ ਵਿੱਚ 50 ਮੀਟਰ ਦੇ ਏਰੀਏ ਵਿੱਚ ਲਾਗੂ ਰਹਿਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਕ੍ਰੇਤਾਵਾਂ ਨੂੰ ਐੱਫ.ਐੱਸ.ਐੱਸ.ਏ.ਆਈ. ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਸਾਫ਼ ਸੁਥਰਾ ਭੋਜਨ ਹੀ ਮੁਹੱਈਆ ਕਰਨ ਲਈ ਕਿਹਾ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।

 

Leave a Reply

Your email address will not be published. Required fields are marked *