ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਨਿਰਧਾਰਿਤ ਕਰਨ ਸਬੰਧੀ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਹੈ।
ਪੱਤਰ ਵਿੱਚ ਲਿਖਿਆ ਗਿਆ ਹੈ ਕਿ, ਸਰਕਾਰ ਤਰਫੋਂ ਹਦਾਇਤ ਹੋਈ ਹੈ ਕਿ ਪੰਜਾਬ ਰਾਜ ਦੇ ਸਮੂਹ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ ਮਿਤੀ 23.06.2025 ਤੋਂ 01.08.2025 ਤੱਕ ਨਿਰਧਾਰਿਤ ਕੀਤਾ ਜਾਂਦਾ ਹੈ।
ਮਿਤੀ 01.08.2025 ਤੋਂ ਬਾਅਦ ਆਮ ਬਦਲੀਆਂ ‘ਤੇ ਸੰਪੂਰਨ ਰੋਕ ਹੋਵੇਗੀ ਅਤੇ ਇਸ ਉਪਰੰਤ ਬਦਲੀਆਂ/ਤੈਨਾਤੀਆਂ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23.04.2018 ਵਿੱਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ। ਇਹ ਪੱਤਰ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਗਿਆ ਹੈ।