All Latest NewsNews FlashPunjab NewsTOP STORIES

ਫਿਰੋਜ਼ਪੁਰ ‘ਚ ਗੈਂਗਵਾਰ! ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

 

Punjab News – ਸਰਹੱਦੀ ਸ਼ਹਿਰ ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਗੈਂਗਵਾਰ ਹੋਣ ਦੀ ਖ਼ਬਰ ਮਿਲੀ ਹੈ।

ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਦੇ ਮੱਖੂ ਗੇਟ ਨੇੜੇ ਦੋ ਗੁੱਟਾਂ ਵਿਚਕਾਰ ਆਹਮੋ-ਸਾਹਮਣੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਨੂੰ ਗੋਲੀ ਲੱਗੀ ਅਤੇ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਆਸ਼ੂ ਮੋਂਗਾ ਵਜੋਂ ਹੋਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸ ਦੇਈਏ ਕਿ ਇਹ ਇਲਾਕਾ ਭੀੜ-ਭੜੱਕੇ ਵਾਲਾ ਹੈ ਅਤੇ ਸੜਕ ‘ਤੇ ਲਗਾਤਾਰ ਗੋਲੀਬਾਰੀ ਹੁੰਦੀ ਰਹੀ। ਗੋਲੀਬਾਰੀ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਕਈ ਨੌਜਵਾਨ ਗੋਲੀਆਂ ਚਲਾਉਂਦੇ ਹੋਏ ਵਿਖਾਈ ਦੇ ਰਹੇ ਹਨ।

 

Leave a Reply

Your email address will not be published. Required fields are marked *