All Latest NewsNews FlashPunjab News

ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵੱਲੋਂ ਧਰਨਾ ਮੁਲਤਵੀ

 

ਪੰਜਾਬ ਨੈੱਟਵਰਕ, ਪਟਿਆਲਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ ਵੱਖ ਅਦਾਰਿਆਂ ਜਿਹਨਾਂ ਵਿੱਚ ਯੂਨੀਵਰਸਿਟੀ ਮੁੱਖ ਕੈਂਪਸ, ਕਾਂਸਟੀਚੂਐਂਟ ਕਾਲਜ, ਨੇਬਰਹੁਡ ਕੈਂਪਸ ਅਤੇ ਰੀਜਨਲ ਸੈਂਟਰ ਸ਼ਾਮਿਲ ਹਨ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵੱਲੋਂ ਲਗਾਇਆ ਗਿਆ ਧਰਨਾ ਅੱਜ ਮੁਲਤਵੀ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਯੂਨੀਵਰਸਟੀ ਦੇ ਸਬੰਧਤ ਅਦਾਰਿਆਂ ਵਿੱਚ ਪਿਛਲੇ ਲਗਭਗ 15 ਸਾਲਾਂ ਤੋਂ ਕੰਟਰੈਕਟ ਆਧਾਰ ਤੇ ਆਪਣੀਆਂ ਸੇਵਾਂਵਾਂ ਨਿਭਾ ਰਹੇ ਅਸਿਸਟੈਂਟ ਪ੍ਰੋਫੈਸਰਾਂ ਵੱਲੋਂ 22 ਅਪ੍ਰੈਲ ਤੋਂ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਦੇ ਝੰਡੇ ਹੇਠ ਦਿਨ ਰਾਤ ਦਾ ਧਰਨਾ ਲਗਾਇਆ ਜਾ ਰਿਹਾ ਸੀ। ਇਹ ਅਧਿਆਪਕ ਸਮੂਹ ਕੰਟਰੈਕਟ ਪ੍ਰੋਫ਼ੈਸਰਾਂ ਤੇ UGC ਦੀ ਦੁਆਰਾ 2018 ਵਿੱਚ ਪ੍ਰਵਾਨਿਤ ਪੇ ਕਮਿਸ਼ਨ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਸੰਘਰਸ਼ ਕੇ ਰਹੇ ਹਨ।

ਹਾਲਾਂਕਿ, ਪਿਛਲੇ ਕਈ ਦਿਨਾਂ ਤੋਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਬੰਧਤ ਅਧਿਆਪਕਾਂ ਨਾਲ ਰਾਬਤਾ ਕਰਕੇ ਧਰਨਾ ਖਤਮ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਸੀ।

ਲੇਕਿਨ ਇਸ ਮੁੱਦੇ ਤੇ ਸਹਿਮਤੀ ਨਹੀਂ ਬਣ ਸਕੀ, ਪਰ 4 ਜੂਨ ਨੂੰ ਪੰਜਾਬੀ ਯੂਨੀਵਰਸਿਟੀ ਦੇ ਨਵਨਿਯੁਕਤ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨਾਲ ਹੋਈ ਗੰਭੀਰ ਚਰਚਾ ਤੋਂ ਬਾਅਦ ਕੰਟਰੈਕਟ ਅਧਿਆਪਕਾਂ ਵੱਲੋਂ ਆਪਣੇ ਧਰਨੇ ਨੂੰ ਅਸਥਾਈ ਵਿਰਾਮ ਦੇਣ ਦੀ ਸਹਿਮਤੀ ਦੇ ਦਿੱਤੀ ਗਈ।

ਮੀਟਿੰਗ ਦੌਰਾਨ ਵਾਈਸ ਚਾਂਸਲਰ ਵੱਲੋਂ ਪੁਕਟਾ ਕੋਰ ਕਮੇਟੀ ਦੇ ਮੈਂਬਰਾਂ ਨਾਲ ਗੱਲ ਬਾਤ ਕਰਦੇ ਹੋਏ ਦੱਸਿਆ ਗਿਆ ਕਿ ਉਹਨਾਂ ਤੇ 2018 ਰੈਗੂਲੇਸ਼ਨ ਲਾਗੂ ਕਰਨ ਸਬੰਧੀ ਪੱਤਰ 12 ਮਈ ਨੂੰ ਸੈਕਟਰੀ ਉਚੇਰੀ ਸਿੱਖਿਆ ਨੂੰ ਭੇਜਿਆ ਜਾ ਚੁੱਕਿਆ ਹੈ ਅਤੇ ਜਿਵੇਂ ਉਸ ਸਬੰਧੀ ਪ੍ਰਵਾਨਗੀ ਪ੍ਰਾਪਤ ਹੁੰਦੀ ਹੈ ਤਾਂ ਤੁਰੰਤ ਪ੍ਰਭਾਵ ਨਾਲ ਕੰਟਰੈਕਟ ਅਧਿਆਪਕਾਂ ਤੇ ਸਬੰਧਤ ਰੈਗੂਲੇਸ਼ਨ ਲਾਗੂ ਕਰ ਦਿੱਤਾ ਜਾਵੇਗਾ।

ਇਸ ਮੀਟਿੰਗ ਵਿੱਚ ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਡਾ. ਜਸਵਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਉਹਨਾਂ ਵੱਲੋਂ ਵੀ ਕੰਟਰੈਕਟ ਅਧਿਆਪਕਾਂ ਨੂੰ ਧਰਨੇ ਨੂੰ ਵਿਰਾਮ ਦੇਣ ਦੀ ਅਪੀਲ ਕੀਤੀ ਗਈ। ਨਤੀਜਤਨ ਕੰਟਰੈਕਟ ਅਸਿਸਟੈਂਟ ਪ੍ਰੋਫ਼ੈਸਰਾਂ ਵੱਲੋਂ ਧਰਨੇ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ।

ਕੰਟਰੈਕਟ ਜਥੇਬੰਦੀ ਦੀ ਪ੍ਰਧਾਨ ਡਾ. ਤਰਨਜੀਤ ਕੌਰ
ਵੱਲੋਂ ਇਹ ਸਪੱਸ਼ਟ ਕੀਤਾ ਗਿਆ ਕਿ ਵਾਈਸ ਚਾਂਸਲਰ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਕੰਟਰੈਕਟ ਅਧਿਆਪਕਾਂ ਦੇ ਧਰਨੇ ਨੂੰ ਮੁਲਤਵੀ ਕੀਤਾ ਗਿਆ ਹੈ ਪ੍ਰੰਤੂ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੰਟਰੈਕਟ ਅਧਿਆਪਕਾਂ ਨਾਲ ਕੀਤੇ ਕਰਾਰ ਨੂੰ ਸਿਰੇ ਨਾ ਚੜਾਇਆ ਗਿਆ ਤਾਂ ਪੁਕਟਾ ਯੂਨੀਅਨ ਵੱਲੋਂ ਮੁਲਤਵੀ ਕੀਤੇ ਗਏ ਧਰਨੇ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਮਿਸਾਲੀ ਰੂਪ ਦਿੰਦੇ ਹੋਏ ਕੰਟੈਰਕਟ ਅਧਿਆਪਕਾਂ ਦੇ ਹੱਕ ਹਾਸਿਲ ਕੀਤੇ ਜਾਣਗੇ। ਇਸ ਮੌਕੇ ਪ੍ਰੋ. ਸਤੀਸ਼ ਕੁਮਾਰ, ਡਾ. ਬਲਜਿੰਦਰ ਸਿੰਘ, ਡਾ. ਰਾਜੀਵ ਮੱਲ, ਡਾ. ਰਵੀ ਸ਼ੰਕਰ, ਡਾ. ਤਜਿੰਦਰਪਾਲ ਸਿੰਘ, ਡਾ. ਲਵਦੀਪ ਸ਼ਰਮਾ ਅਤੇ ਡਾ. ਰਾਜਮੋਹਿੰਦਰ ਸਿੱਧੂ ਮੌਜੂਦ ਸਨ।

 

Leave a Reply

Your email address will not be published. Required fields are marked *