BREAKING: ਕੇਜਰੀਵਾਲ ਨੂੰ ਅਦਾਲਤ ਦਾ ਵੱਡਾ ਝਟਕਾ! 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ
ਨਵੀਂ ਦਿੱਲੀ –
ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸੀਬੀਆਈ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਇਸ ਦੌਰਾਨ ਜਾਂਚ ਏਜੰਸੀ ਨੇ ਮੁੱਖ ਮੰਤਰੀ ਦੀ CBI ਹਿਰਾਸਤ ਦੀ ਮੰਗ ਨਹੀਂ ਕੀਤੀ।
ਉਨ੍ਹਾਂ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਦਲੀਲ ਦਿੱਤੀ। ਇਸ ‘ਤੇ ਸੀਐਮ ਦੇ ਵਕੀਲ ਨੇ ਕਿਹਾ ਕਿ ਉਹ ਨਿਆਂਇਕ ਹਿਰਾਸਤ ਦੇ ਖਿਲਾਫ ਪਟੀਸ਼ਨ ਦਾਇਰ ਕਰਨਗੇ। ਅਦਾਲਤ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਵਿਕਰਮ ਚੌਧਰੀ ਨੇ ਅਦਾਲਤ ਨੂੰ ਦੱਸਿਆ ਕਿ ਇਹ ਜਾਂਚ ਅਗਸਤ 2022 ਤੋਂ ਚੱਲ ਰਹੀ ਹੈ। ਉਸ ਦੇ ਮੁਵੱਕਿਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਸਨੂੰ 10 ਮਈ ਨੂੰ ਸੁਪਰੀਮ ਕੋਰਟ ਤੋਂ ਤਿੰਨ ਹਫ਼ਤਿਆਂ ਦੀ ਜ਼ਮਾਨਤ ਮਿਲ ਗਈ ਸੀ।
ਏਜੰਸੀ ਨੇ ਜਨਵਰੀ ਵਿੱਚ ਮੁੱਖ ਮੰਤਰੀ ਦੇ ਖਿਲਾਫ ਕੁਝ ਸਬੂਤ ਇਕੱਠੇ ਕੀਤੇ ਸਨ ਅਤੇ ਅਪ੍ਰੈਲ ਵਿੱਚ PC ਐਕਟ ਦੇ ਤਹਿਤ ਮਨਜ਼ੂਰੀ ਪ੍ਰਾਪਤ ਕੀਤੀ ਸੀ।