All Latest NewsNews FlashPunjab News

Breaking: ਪੰਜਾਬ ਸਰਕਾਰ ਨੇ ਵਧਾ ਦਿੱਤੀਆਂ ਇਹ ਦਰਾਂ, ਜਾਣੋ ਕਿੰਨਾ ਨੂੰ ਲੱਗੇਗਾ ਝਟਕਾ- ਪੜ੍ਹੋ ਨੋਟੀਫਿਕੇਸ਼ਨ

 

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਈ.ਡੀ.ਸੀ., ਸੀ.ਐਲ.ਯੂ. ਵਿੱਚ ਵਾਧੇ ਨੂੰ ਪ੍ਰਵਾਨਗੀ

ਚੰਡੀਗੜ੍ਹ-

ਪੰਜਾਬ ਸਰਕਾਰ ਨੇ ਸੀਐਲਯੂ ਅਤੇ ਈਡੀਸੀ ਦੇ ਸੋਧੀਆਂ ਹੋਈਆਂ ਦਰਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਕੈਬਨਿਟ ਵੱਲੋਂ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਈ.ਡੀ.ਸੀ., ਸੀ.ਐਲ.ਯੂ. ਵਿੱਚ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਸੀ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਨੋਟੀਫਿਕੇਸ਼ਨ- https://drive.google.com/file/d/1xFXp0bU3TCS2FHEoVaH-AOJUNaC4ecsM/view?usp=sharing

ਪੰਜਾਬ ਸਰਕਾਰ ਨੇ ਵਧਾ ਦਿੱਤੀਆਂ ਇਹ ਦਰਾਂ

ਦੱਸਣਾ ਬਣਦਾ ਹੈ ਕਿ ਕੈਬਨਿਟ ਵੱਲੋਂ ਮਾਲੀਆ ਪੈਦਾ ਕਰਕੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਮਨੋਰਥ ਨਾਲ ਮੰਤਰੀ ਮੰਡਲ ਨੇ ਰੀਅਲ ਅਸਟੇਟ ਪ੍ਰੋਮੋਟਰਾਂ ’ਤੇ ਲਾਗੂ ਹੁੰਦੀਆਂ ਬਾਹਰੀ ਵਿਕਾਸ ਦਰਾਂ (ਈ.ਡੀ.ਸੀ.), ਜ਼ਮੀਨ ਵਰਤੋਂ ਬਾਰੇ ਤਬਦੀਲੀ (ਸੀ.ਐਲ.ਯੂ.) ਦੀਆਂ ਦਰਾਂ, ਲਾਇਸੈਂਸ ਫੀਸ (ਐਲ.ਐਫ.) ਅਤੇ ਹੋਰ ਦਰਾਂ ਨੂੰ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਇਨ੍ਹਾਂ ਪ੍ਰਮੋਟਰਾਂ ਨੂੰ ਪਾਪਰਾ ਅਧੀਨ ਕਲੋਨੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਮੈਗਾ ਪ੍ਰੋਜੈਕਟ ਨੀਤੀ ਅਧੀਨ ਮੈਗਾ ਪ੍ਰੋਜੈਕਟਾਂ ਲਈ ਬਾਹਰੀ ਵਿਕਾਸ ਚਾਰਜ (ਈ.ਡੀ.ਸੀ) ਜਮ੍ਹਾਂ ਕਰਨ ਦੀ ਲੋੜ ਹੁੰਦੀ ਹੈ।

ਇਨ੍ਹਾਂ ਦਰਾਂ ਵਿੱਚ ਤਬਦੀਲੀ ਕਰਨ ਲਈ ਆਖਰੀ ਵਾਰ 06 ਮਈ, 2016 ਨੂੰ ਨੋਟੀਫਾਈ ਕੀਤਾ ਗਿਆ ਸੀ ਜਿਸ ਵਿੱਚ ਇਹ ਧਾਰਾ ਵੀ ਜੋੜੀ ਗਈ ਸੀ ਕਿ ਇਕ ਅਪ੍ਰੈਲ ਤੋਂ ਹਰ ਸਾਲ 10 ਫੀਸਦੀ ਦੀ ਦਰ ਨਾਲ ਇਨ੍ਹਾਂ ਦਰਾਂ ਵਿੱਚ ਵਾਧਾ ਹੋਵੇਗਾ।

ਹਾਲਾਂਕਿ, ਕੁਝ ਸਾਲਾਂ ਲਈ ਸਰਕਾਰ ਨੇ ਇਸ ਵਾਧੇ ਨੂੰ ਮੁਆਫ ਕਰ ਦਿੱਤਾ ਸੀ। ਇਨ੍ਹਾਂ ਦਰਾਂ ਵਿੱਚ ਇਕ ਅਪ੍ਰੈਲ, 2020 ਤੋਂ ਵਾਧਾ ਕੀਤਾ ਗਿਆ ਸੀ ਅਤੇ ਸਾਲ 2016 ਤੋਂ ਲਗਭਗ 77 ਫੀਸਦੀ ਦਾ ਵਾਧਾ ਹੋਇਆ ਹੈ।

ਇਸ ਫੈਸਲੇ ਨਾਲ ਸੀ.ਐਲ.ਯੂ. ਦਰਾਂ,  ਈ.ਡੀ.ਸੀ. ਦਰਾਂ ਅਤੇ ਲਾਇਸੰਸ ਫੀਸ ਵਿੱਚ ਇਕ ਅਪ੍ਰੈਲ, 2026 ਤੋਂ ਹਰੇਕ ਸਾਲ 10 ਫੀਸਦੀ ਦਾ ਵਾਧਾ ਹੋਵੇਗਾ।

 

Leave a Reply

Your email address will not be published. Required fields are marked *