ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ SSP ਵਿਜੀਲੈਂਸ ਸਸਪੈਂਡ, ਪੜ੍ਹੋ ਪੂਰਾ ਮਾਮਲਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਲੁਧਿਆਣਾ ਪੱਛਮੀ ਤੋਂ ਚੋੜ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਨੂੰ ਹੀ ਪੰਜਾਬ ਸਰਕਾਰ ਦੇ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ।
ਸੂਤਰਾਂ ਅਨੁਸਾਰ, ਐਸਐਸਪੀ ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਹਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ।
ਸੂਤਰਾਂ ਅਨੁਸਾਰ, ਆਸ਼ੂ ਹੀ ਇਸ ਅਧਿਕਾਰੀ ਨੂੰ ਡੀਐਸਪੀ ਦੇ ਅਹੁਦੇ ‘ਤੇ ਨਿਯੁਕਤ ਕਰਨ ਵਾਲਾ ਪਹਿਲਾ ਵਿਅਕਤੀ ਸੀ।
ਸੂਤਰ ਦੱਸ ਰਹੇ ਹਨ ਕਿ ਚੋਣਾਂ ਦੇ ਐਲਾਨ ਤੋਂ ਕੁਝ ਦਿਨ ਪਹਿਲਾਂ, ਐਸਐਸਪੀ ਅਤੇ ਆਸ਼ੂ ਵਿਚਕਾਰ ਇੱਕ ਗੁਪਤ ਮੀਟਿੰਗ ਹੋਈ ਸੀ। ਬਿਨਾਂ ਕਿਸੇ ਅਧਿਕਾਰਤ ਹੁਕਮ ਦੇ, ਰਾਤੋ-ਰਾਤ ਸੰਮਨ ਭੇਜੇ ਗਏ।