Punjab News- ਪੰਜਾਬ ਸਰਕਾਰ ਨੇ ਸਾਲ 2022 ‘ਚ ਜਾਰੀ ਕੀਤਾ ਡਰਾਇੰਗ ਮਾਸਟਰਾਂ ਦੀਆਂ 250 ਪੋਸਟਾਂ ਦਾ ਇਸ਼ਤਿਹਾਰ, ਹੁਣ ਖੁਦ ਹੀ ਕੀਤਾ ਨਜ਼ਰਅੰਦਾਜ਼
Punjab News- ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਵੱਲੋ 8 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਵਿੱਚ ਵਿੱਚ ਰੋਸ ਪ੍ਰਦਰਸ਼ਨ ਦਾ ਐਲਾਨ
Punjab News- ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਦੀ ਇੱਕ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਸੰਦੀਪ ਸਿੰਘ ਰਹਿਨੁਮਾਈ ਹੇਠ ਕੀਤੀ ਗਈ।
ਜਿਸ ਵਿੱਚ ਸ਼ਾਮਲ ਬੇਰੁਜ਼ਗਾਰ ਡਰਾਇੰਗ ਮਾਸਟਰਾਂ ਨੇ ਸਰਕਾਰ ਦਾ ਵਿਰੋਧ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022 ਵਿੱਚ 250 ਪੋਸਟਾਂ ਤੇ ਡਰਾਇੰਗ ਮਾਸਟਰਾਂ ਦੀ ਭਰਤੀ ਕਰਨ ਲਈ ਇਸ਼ਤਿਹਾਰ ਦਿੱਤਾ ਗਿਆ ਸੀ, ਪ੍ਰੰਤੂ 3 ਸਾਲ ਬੀਤਣ ਉਪਰੰਤ ਵੀ ਪੰਜਾਬ ਸਰਕਾਰ ਉਹਨਾਂ ਪੋਸਟਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ।
ਸੂਬਾ ਪ੍ਰਧਾਨ ਸੰਦੀਪ ਸਿੰਘ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਚੋਣਾਂ ਨੂੰ ਮੁੱਖ ਰੱਖਦੇ ਹੋਏ 8 ਜੂਨ ਨੂੰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਸਰਕਾਰ ਦਾ ਵਿਰੋਧ ਕਰਨ ਜਾ ਰਹੀ ਹੈ।
ਇਸ ਵਿਰੋਧ ਪ੍ਰਦਰਸ਼ਨ ਵਿਚ ਪੂਰੇ ਪੰਜਾਬ ਵਿੱਚੋਂ ਕਰੀਬ ਇੱਕ ਹਜਾਰ ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਲੁਧਿਆਣਾ ਪੱਛਮੀ ਵਿਧਾਨ ਹਲਕੇ ਦੇ ਘਰ-ਘਰ ਜਾ ਕੇ ਵੋਟਰਾਂ ਨੂੰ ਸੂਬਾ ਸਰਕਾਰ ਦੀਆਂ ਬੇਰੁਜ਼ਗਾਰ ਡਰਾਇੰਗ ਮਾਸਟਰਾਂ ਬਾਰੇ ਸਰਕਾਰ ਵੱਲੋ ਧਾਰਨ ਕੀਤੀ ਨਾ ਪੱਖੀ ਨੀਤੀਆਂ ਸਬੰਧੀ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਤੇ ਸੂਬਾ ਪ੍ਰਧਾਨ ਸੰਦੀਪ ਸਿੰਘ, ਮੁੱਖ ਸਲਾਹਕਾਰ ਹਰਜੀਤ ਸਿੰਘ ਜਨੇਜਾ, ਸੁਖਵਿੰਦਰ ਸਿੰਘ ਜਨਰਲ ਸਕੱਤਰ, ਪ੍ਰਧਾਨ ਜਗਜੀਤ ਸਿੰਘ ਬਟਾਲਾ ਜੋਨ, ਰਸ਼ਪਾਲ ਸਿੰਘ, ਮੈਡਮ ਮੰਜੂ ਜਿਲਾ ਪ੍ਰਧਾਨ ਗੁਰਦਾਸਪੁਰ, ਮੈਂਬਰ ਪ੍ਰਿਅੰਕਾ, ਕਰਮਜੀਤ ਕੌਰ, ਸਰਬਜੀਤ ਕੌਰ, ਮੋਨਿਕਾ ਅਤੇ ਅਜੇ ਕੁਮਾਰ ਆਦਿ ਹਾਜ਼ਰ ਸਨ।