All Latest NewsNews FlashPunjab News

Punjab News: ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ, 11 ਜੂਨ ਨੂੰ ਲੁਧਿਆਣਾ ਵਿੱਚ ਕੀਤਾ ਜਾਵੇਗਾ ਝੰਡਾ ਮਾਰਚ

 

Punjab News

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ,ਪਵਨਦੀਪ ਸਿੰਘ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ।

ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ।

ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ।

ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ,ਜਿਸ ਦੇ ਵਿਰੋਧ ਵਜੋਂ ‘ਮੋਰਚੇ’ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋ “11 ਜੂਨ 2025” ਨੂੰ ਲੁਧਿਆਣਾ ਵਿਖੇ ਜਿਮਨੀ ਚੋਣ ਵਾਲੇ ਹਲਕੇ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।

 

Leave a Reply

Your email address will not be published. Required fields are marked *