ਭਾਰਤ ਟੀ-20 ਵਿਸ਼ਵ ਕੱਪ ਜਿੱਤਿਆ, ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ
T20 WC ਫਾਈਨਲ 2024:
ਅੱਜ T20 ਵਿਸ਼ਵ ਕੱਪ 2024 ਦਾ ਟਾਈਟਲ ਮੈਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ। ਭਾਰਤ ਨੇ ਅਜਿੱਤ ਰਹਿੰਦੇ ਹੋਏ ਚੈਂਪੀਅਨਸ਼ਿਪ ਜਿੱਤ ਲਈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 20 ਓਵਰਾਂ ਵਿੱਚ ਸੱਤ ਵਿਕਟਾਂ ’ਤੇ 176 ਦੌੜਾਂ ਬਣਾਈਆਂ। ਜਵਾਬ ‘ਚ ਦੱਖਣੀ ਅਫਰੀਕਾ ਦੀ ਟੀਮ 169 ਦੌੜਾਂ ਹੀ ਬਣਾ ਸਕੀ।
ਦੱਸ ਦਈਏ ਕਿ, ਭਾਰਤ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਬਾਰਬਾਡੋਸ ‘ਚ ਖੇਡੇ ਗਏ ਫਾਈਨਲ ‘ਚ ਟੀਮ ਇੰਡੀਆ ਨੇ ਦੱਖਣੀ ਅਫਰੀਕਾ ਨੂੰ ਰੋਮਾਂਚਕ ਮੈਚ ‘ਚ 7 ਦੌੜਾਂ ਨਾਲ ਹਰਾਇਆ।
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 176 ਦੌੜਾਂ ਬਣਾਈਆਂ। ਜਵਾਬ ‘ਚ ਦੱਖਣੀ ਅਫਰੀਕਾ ਦੀ ਟੀਮ 20 ਓਵਰਾਂ ‘ਚ ਅੱਠ ਵਿਕਟਾਂ ‘ਤੇ 169 ਦੌੜਾਂ ਹੀ ਬਣਾ ਸਕੀ।
ਇਸ ਜਿੱਤ ਨਾਲ ਭਾਰਤ ਦਾ 11 ਸਾਲ ਦਾ ਆਈਸੀਸੀ ਟਰਾਫੀ ਦਾ ਸੋਕਾ ਖਤਮ ਹੋ ਗਿਆ। ਭਾਰਤ ਨੇ ਇਸ ਤੋਂ ਪਹਿਲਾਂ 2013 ‘ਚ ਚੈਂਪੀਅਨਸ ਟਰਾਫੀ ਜਿੱਤੀ ਸੀ।
ਇਸ ਦੇ ਨਾਲ ਹੀ ਭਾਰਤ ਨੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਭਾਰਤ 13 ਸਾਲ ਬਾਅਦ ਕੋਈ ਵੀ ਵਿਸ਼ਵ ਕੱਪ ਨਹੀਂ ਜਿੱਤ ਸਕਿਆ। ਭਾਰਤ ਨੇ 2011 ਵਿੱਚ ਇੱਕ ਰੋਜ਼ਾ ਵਿਸ਼ਵ ਕੱਪ ਜਿੱਤਿਆ ਸੀ ਅਤੇ ਹੁਣ 2024 ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ।