ਅਹਿਮ ਖ਼ਬਰ: CM ਭਗਵੰਤ ਮਾਨ ਆਂਗਣਵਾੜੀ ਮੁਲਾਜ਼ਮਾਂ ਨਾਲ 14 ਜੂਨ ਨੂੰ ਕਰਨਗੇ ਮੀਟਿੰਗ
ਲੁਧਿਆਣਾ
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਯੂਨੀਅਨ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੈਅ ਹੋਈ ਹੈ।
ਮੁੱਖ ਮੰਤਰੀ ਨਾਲ ਮੀਟਿੰਗ ਤੈਅ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੱਤਰ ਯੂਨੀਅਨ ਆਗੂਆਂ ਨੂੰ ਦਿੱਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਯੂਨੀਅਨ ਦੀ ਮੀਟਿੰਗ 14 ਜੂਨ ਨੂੰ ਹੋਵੇਗੀ। ਮੀਟਿੰਗ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਆਗੂਆਂ ਨੂੰ ਪੱਤਰ ਦੇ ਕੇ ਮੰਗਾਂ ਸਬੰਧੀ ਵਿਸ਼ਵਾਸ ਦਿੱਤਾ।
ਜ਼ਿਕਰਯੋਗ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਯੂਨੀਅਨ ਵੱਲੋਂ ਲੁਧਿਆਣਾ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ।
ਇਸ ਪ੍ਰਦਰਸ਼ਨ ਵਾਲੀ ਥਾਂ ਉਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਨਾਲ ਮੀਟਿੰਗ ਦਾ ਪੱਤਰ ਲੈ ਕੇ ਵਿਸ਼ਵਾਸ ਦਿਵਾਉਣ ਪਹੁੰਚੇ ਤੇ 14 ਤਰੀਕ ਦੀ ਮੀਟਿੰਗ ਮੁੱਖ ਮੰਤਰੀ ਨਾਲ ਮੀਟਿੰਗ ਤੈ ਹੋਈ।