Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ, ਪੜ੍ਹੋ ਪੁਰੀ ਖ਼ਬਰ
Weather Alert: ਮੌਸਮ ਵਿਭਾਗ ਨੇ ਕੱਲ੍ਹ ਤੋਂ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ
Weather Alert: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਸੂਬੇ ਦੇ ਅੰਦਰ ਇਸ ਵੇਲੇ ਭਾਰੀ ਗਰਮੀ ਪੈ ਰਹੀ ਹੈ।
ਭਾਵੇਂਕਿ ਕੁੱਝ ਦਿਨ ਪਹਿਲੋਂ ਪਏ ਮੀਂਹ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਸੀ, ਪਰ ਪਿਛਲੇ 3-4 ਦਿਨਾਂ ਤੋਂ ਸੂਬੇ ਦੇ ਅੰਦਰ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਕੱਲ੍ਹ ਤੋਂ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਦੱਸਣਾ ਬਣਦਾ ਹੈ ਕਿ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਜ਼ਿਲ੍ਹੇ ਵਿੱਚ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ।
9 ਜੂਨ ਤੋਂ 11 ਜੂਨ ਤੱਕ ਸੂਬੇ ਦੇ ਦੱਖਣੀ ਅਤੇ ਦੱਖਣ-ਪੱਛਮੀ ਹਿੱਸਿਆਂ ਵਿੱਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਾਵਧਾਨੀ ਦੀ ਲੋੜ ਹੋਵੇਗੀ।