IMD Alert: ਮੌਸਮ ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਦਾ ਅਲਰਟ!
IMD Alert: ਉੱਤਰੀ ਭਾਰਤ ‘ਚ ਆ ਗਿਆ ਮਾਨਸੂਨ, ਕਈ ਹਿੱਸਿਆਂ ‘ਚ ਪੈ ਰਿਹੈ ਭਾਰੀ ਮੀਂਹ
ਪੰਜਾਬ ਨੈੱਟਵਰਕ, ਚੰਡੀਗੜ੍ਹ
IMD Alert: ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਭਰ ਦੇ ਅੰਦਰ ਭਾਰੀ ਮੀਂਹ ਦੇ ਨਾਲ ਨਾਲ ਅਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਹੈ। ਦੱਸ ਦਈਏ ਕਿ, ਉੱਤਰੀ ਭਾਰਤ ਵਿੱਚ ਮਾਨਸੂਨ ਆ ਗਿਆ ਹੈ।
ਪੰਜਾਬ ਦੇ ਕਈ ਹਿੱਸਿਆਂ ਸਮੇਤ ਉੱਤਰ ਭਾਰਤ ‘ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ।
ਪਹਿਲੀ ਬਾਰਿਸ਼ ਨੇ ਰਾਜਧਾਨੀ ਵਿੱਚ 88 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮੌਸਮ ਵਿਭਾਗ ਨੇ ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ 4-5 ਦਿਨਾਂ ਤੱਕ ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਮੁਤਾਬਕ 30 ਜੂਨ ਤੋਂ 2 ਜੁਲਾਈ ਤੱਕ ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ ਐਨਸੀਆਰ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਵਿੱਚ ਮੌਸਮ ਸੁਹਾਵਣਾ ਰਹੇਗਾ। ਅਸਮਾਨ ਵਿੱਚ ਕਾਲੇ ਬੱਦਲ ਹੋਣਗੇ ਅਤੇ ਭਾਰੀ ਮੀਂਹ ਪਵੇਗਾ।
ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸੈਟੇਲਾਈਟ ਅਤੇ ਰਾਡਾਰ ਚਿੱਤਰਾਂ ਦੇ ਅਨੁਸਾਰ, ਉੱਤਰੀ ਦਿੱਲੀ, ਨਵੀਂ ਦਿੱਲੀ, ਮੱਧ ਅਤੇ ਦੱਖਣੀ ਦਿੱਲੀ ਵਿੱਚ ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ।