All Latest NewsNews FlashPunjab News

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ DSP ਸਸਪੈਂਡ

 

ਪੰਜਾਬ ਨੈੱਟਵਰਕ ਚੰਡੀਗੜ੍ਹ

“ਨਸ਼ਿਆਂ ਵਿਰੁੱਧ ਜੰਗ” ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਦੇ ਵੱਲੋਂ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਸਰਕਾਰੀ ਸੂਤਰਾਂ ਨੇ ਦੱਸਿਆ ਕਿ, ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਡਰੱਗ ਮਾਮਲੇ ਵਿੱਚ ਡੀਐਸਪੀ ਦੇ ਵੱਲੋਂ ਢਿੱਲੀ ਕਾਰਵਾਈ ਕੀਤੀ ਜਾ ਰਹੀ ਸੀ। ਸਰਕਾਰ ਨੇ ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਸਖ਼ਤ ਸੰਦੇਸ਼ ਹੈ ਕਿ, “ਨਸ਼ਿਆਂ ਵਿਰੁੱਧ ਜੰਗ” ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ, ਡਿਊਟੀ ਦੌਰਾਨ ਕੋਤਾਹੀ ਵਰਤਣ ਵਾਲੇ ਹਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਉੱਚਾ ਕਿਉਂ ਨਾ ਹੋਵੇ?

 

Leave a Reply

Your email address will not be published. Required fields are marked *