ਮੋਦੀ ਸਰਕਾਰ ਦੀਆਂ ਲੀਹਾਂ ‘ਤੇ ਤੁਰੀ ਮਾਨ ਸਰਕਾਰ! ਸਾਜ਼ਿਸੀ ਢੰਗ ਨਾਲ ਲੋਕਪੱਖੀ ਪੱਤਰਕਾਰਾਂ ਦੀ ਅਵਾਜ਼ ਦਬਾਉਣ ਲੱਗੀ

All Latest NewsNews FlashPunjab News

 

Punjab News- ਪੱਤਰਕਾਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਡੀ.ਟੀ.ਐੱਫ

Punjab News- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਤੰਤਰਿਕ ਕਦਰਾਂ ਕੀਮਤਾਂ ਦਾ ਘਾਣ ਕਰਦਿਆਂ ਆਮ ਲੋਕਾਂ ਦੀ ਅਵਾਜ਼ ਬੁਲੰਦ ਕਰਨ ਵਾਲੇ ਵੱਖ- ਵੱਖ ਮੀਡੀਆ ਚੈਨਲਾਂ ਦੇ ਪੱਤਰਕਾਰਾਂ ਨੂੰ ਸਬਕ ਸਿਖਾਉਣ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋ ਕਰ ਰਹੀ ਹੈ। ਪ੍ਰੰਤੂ ਸਰਕਾਰੀ ਧੱਕੇਸ਼ਾਹੀ ਬਿਲਕੁੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਕਰਦਿਆਂ ਕਿਹਾ ਆਪ ਸਰਕਾਰ ਵੱਲੋਂ ਜਮਹੂਰੀਅਤ ਨੂੰ ਛਿੱਕੇ ਟੰਗ ਕੇ ਪੰਜਾਬ ਨੂੰ ਪੁਲਿਸ ਸਟੇਟ ਬਣਾ ਦਿੱਤਾ ਗਿਆ ਹੈ।

ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ , ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਸਿੰਘ , ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ, ਤਲਵਿੰਦਰ ਸਿੰਘ ਪਟਿਆਲਾ ਨੇ ਪੰਜਾਬ ਸਰਕਾਰ ਦੀ ਬਦਲਾਖੋਰੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਸੀ,ਆਈ, ਡੀ, ਅਤੇ ਹੋਰ ਖੁਫੀਆ ਏਜੰਸੀਆਂ ਵੱਲੋਂ ਲਾਈਵ ਸੱਚ ਟੀ ,ਵੀ, ਦੇ ਬਖਸ਼ੀਸ਼ ਸਿੰਘ ਅਜਾਦ, ਲੋਕ ਆਵਾਜ਼ ਦੇ ਮਨਿੰਦਰਜੀਤ ਸਿੰਘ ਸਿੱਧੂ,ਆਰ ,ਬੀ,ਐਮ, ਦੇ ਜੱਸ ਗਰੇਵਾਲ , ਉੱਘੇ ਵਿਸ਼ਲੇਸ਼ਕ ਮਿੰਟੂ ਗੁਰੂਸਰੀਆ, ਏ. ਬੀ. ਸੀ. ਪੰਜਾਬ ਦੇ ਸੰਦੀਪ ਲਾਧੂਕਾ ਅਤੇ ਪੰਜਾਬੀ ਨਿਊਜ਼ ਕਾਰਨਰ ਦੇ ਗੁਰਪ੍ਰੀਤ ਸਿੰਘ ਨੂੰ ਆਪਣੇ ਦਫ਼ਤਰ ਬੁਲਾਕੇ ਬਿਨਾਂ ਵਜ੍ਹਾ ਖੱਜਲ ਖੁਆਰ ਕੀਤਾ ਗਿਆ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਲੋਕ ਅਵਾਜ ਦੇ ਪੱਤਰਕਾਰ ਉੱਤੇ ਪਹਿਲਾਂ ਵੀ ਸਿਆਸੀ ਸ਼ਹਿ ਤੇ ਝੂਠਾ ਪਰਚਾ ਦਰਜ਼ ਕੀਤਾ ਗਿਆ ਸੀ , ਜਿਸ ਦੇ ਖਿਲਾਫ ਜਨਤਕ ਰੋਹ ਪੈਦਾ ਹੋਣ ਤੇ ਵਾਪਸ ਲੈਣਾ ਪਿਆ।

ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਆਏ ਦਿਨ ਬਣਾਏ ਜਾ ਰਹੇ ਝੂਠੇ ਪੁਲਿਸ ਮੁਕਾਬਲਿਆਂ, ਅਖੌਤੀ ਸਿੱਖਿਆ ਕ੍ਰਾਂਤੀ, ਅਖੌਤੀ ਯੁੱਧ ਨਸ਼ਿਆਂ ਵਿਰੁੱਧ ਦੀ ਅਸਲੀਅਤ ਲੋਕਾਂ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਅਤੇ ਸੂਬਾ ਸਰਕਾਰ ਦੀਆਂ ਖੁਫ਼ੀਆ ਏਜੰਸੀਆਂ ਨੂੰ ਬੇਹਿਸਾਬ ਤਾਕਤਾਂ ਦੇਣ ਕਾਰਨ ਨਿੱਤ ਦਿਨ ਆਮ ਲੋਕਾਂ ਤੇ ਜ਼ਬਰ ਵੱਧਦਾ ਜਾ ਰਿਹਾ ਹੈ।

ਅਧਿਆਪਕ ਆਗੂਆਂ ਨੇ ਸੂਬਾ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਲੋਕ ਤਾਕ਼ਤ ਹੀ ਸਭ ਤੋਂ ਸਿਰਮੌਰ ਹੁੰਦੀ ਹੈ ਅਤੇ ਕੋਈ ਵੀ ਸਰਕਾਰ ਕਦੇ ਵੀ ਲੋਕਾਂ ਤੋਂ ਵੱਡੀ ਨਹੀਂ ਹੋ ਸਕਦੀ। ਉਨ੍ਹਾਂ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਇਨ੍ਹਾਂ ਪੱਤਰਕਾਰਾਂ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਇਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

 

Media PBN Staff

Media PBN Staff

Leave a Reply

Your email address will not be published. Required fields are marked *