Punjab News: ਭਗਵੰਤ ਮਾਨ ਸਰਕਾਰ ਖ਼ਿਲਾਫ ਮਾਣ ਭੱਤਾ ਵਰਕਰਾਂ ਵੱਲੋਂ ਅੰਮ੍ਰਿਤਸਰ ਵਿਖੇ ਭਰਵੀਂ ਰੈਲੀ

All Latest NewsNews FlashPunjab News

 

ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਅੰਮ੍ਰਿਤਸਰ-

ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ‘ਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਮਿਡ ਡੇ ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨਾਲ ਕੀਤੇ ਗਏ ਵਾਅਦੇ ਯਾਦ ਕਰਵਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵਰਕਰਾਂ ਵੱਲੋ ਡੀ.ਸੀ. ਦਫ਼ਤਰ ਦੇ ਸਾਹਮਣੇ ਭਰਵੀਂ ਰੈਲੀ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।

ਰੈਲੀ ਵਿੱਚ ਬੋਲਦਿਆਂ ਮੋਰਚੇ ਦੀਆਂ ਆਗੂ ਪਰਮਜੀਤ ਕੌਰ ਮਾਨ, ਮਮਤਾ ਸ਼ਰਮਾਂ, ਸਰਬਜੀਤ ਕੌਰ ਛੱਜਲਵੱਡੀ ਅਤੇ ਜਸਵਿੰਦਰ ਕੌਰ ਮਹਿਤਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਨਾਲ ਸੱਤਾ ਵਿੱਚ ਆਉਂਦੇ ਸਾਰ ਹੀ ਉਹਨਾ ਨੂੰ ਮਿਲਦੇ ਭੱਤੇ ਦੁਗਣੇ ਕਰਨ ਦਾ ਵਾਅਦਾ ਕੀਤਾ ਗਿਆ ਸੀ।

ਪ੍ਰੰਤੂ ਸਵਾ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਮਾਣ ਭੱਤਾ ਵਰਕਰਾਂ ਨੂੰ ਪਿਛਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਨਿਗੂਣੀਆਂ ਤਨਖਾਹਾਂ ਵਿੱਚ ਇੱਕ ਨਵੇਂ ਪੈਸੇ ਦਾ ਵੀ ਵਾਧਾ ਨਹੀਂ ਕੀਤਾ ਗਿਆ। ਜਿਸ ਕਾਰਨ ਪਹਿਲਾਂ ਤੋਂ ਹੀ ਗ਼ਰੀਬੀ ਅਵਸਥਾ ਵਿੱਚ ਦਿਨ ਕੱਟ ਰਹੀਆਂ ਮਾਣ ਭੱਤਾ ਵਰਕਰਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਹੋਇਆ ਹੈ ਅਤੇ ਉਹਨਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਚੱਲਣਾ ਵੀ ਮੁਸ਼ਕਲ ਹੋਇਆ ਪਿਆ ਹੈ।

ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ, ਗੁਰਬਿੰਦਰ ਸਿੰਘ ਖਹਿਰਾ ਅਤੇ ਕੁਲਦੀਪ ਸਿੰਘ ਵਰਨਾਲੀ ਨੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਅਤੇ ਸੰਘਰਸ਼ ਦਾ ਸਮਰਥਨ ਕਰਦਿਆਂ ਉਹਨਾ ਨੂੰ ਹਰ ਤਰ੍ਹਾਂ ਦੀ ਮੱਦਦ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਅਨੁਸਾਰ ਤਨਖਾਹਾਂ ਦੇਣਾਂ ਪੰਜਾਬ ਸਰਕਾਰ ਦੀ ਮੁਢਲੀ ਜ਼ਿੰਮੇਵਾਰੀ ਹੈ ਜਿਸ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ।

ਰੈਲੀ ਨੂੰ ਸੰਬੋਧਨ ਕਰਦਿਆਂ ਮਨਜੀਤ ਕੌਰ ਢਪੱਈਆਂ, ਗੁਰਵੰਤ ਕੌਰ ਲੋਪੋਕੇ, ਕਵਲਜੀਤ ਕੌਰ ਲਸ਼ਕਰੀ ਨੰਗਲ, ਹਰਪ੍ਰੀਤ ਕੌਰ ਰਜਧਾਨ, ਖੁਸ਼ਬੂ ਗੋਪਾਲ ਨਗਰ, ਕੁਲਬੀਰ ਕੌਰ ਰਮਦਾਸ, ਹਰਜੀਤ ਕੌਰ ਛੇਹਰਟਾ, ਬਲਜਿੰਦਰ ਕੌਰ ਵੇਰਕਾ ਅਤੇ ਸੁਖਜਿੰਦਰ ਕੌਰ ਛੱਜਲਵੱਡੀ ਨੇ ਕਿਹਾ ਕਿ ਮਾਣ ਭੱਤਾ ਵਰਕਰਾਂ ਨੂੰ ਤਹਿ ਸ਼ੁਦਾ ਘੱਟੋ ਘੱਟ ਉਜ਼ਰਤਾਂ ਅਨੁਸਾਰ ਤਨਖਾਹਾਂ ਨਾ ਦੇਣ।

5 ਲੱਖ ਦਾ ਮੁਫ਼ਤ ਬੀਮਾਂ ਸਹੂਲਤਾਂ ਨਾ ਦੇਣ, ਗ਼ੈਰ ਵਾਜਬ ਤਰੀਕੇ ਨਾਲ ਨੌਂਕਰੀ ਤੋਂ ਛਾਂਟੀਆਂ ਕਰਨ ਅਤੇ ਹਰੇਕ ਸਾਲ ਬੱਝਵੀਂ ਸਲਾਨਾ ਤਰੱਕੀ ਨਾ ਦੇਣ ਕਾਰਨ ਪੰਜਾਬ ਭਰ ਦੀਆਂ ਮਾਣ ਭੱਤਾ ਵਰਕਰਾਂ ਦਾ ਸਬਰ ਦਾ ਬੰਨ੍ਹ ਟੁੱਟ ਗਿਆ ਹੈ ਜਿਸ ਕਾਰਨ ਉਹਨਾ ਨੇ ਲੁਧਿਆਣਾ ਜ਼ਿਮਨੀ ਚੋਣ ਮੌਕੇ 16 ਜੂਨ ਨੂੰ ਲੁਧਿਆਣਾ ਵਿਖੇ ਰੈਲੀ ਅਤੇ ਆਪ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਘਰ ਵੱਲ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਹੈ।

ਅੱਜ ਦੀ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਹਰਜੀਤ ਕੌਰ ਰਮਦਾਸ, ਗੁਰਜੀਤ ਕੌਰ ਮਹਿਤਾ, ਕੁਲਵੰਤ ਕੌਰ ਤਰਸਿੱਕਾ, ਸਰਬਜੀਤ ਕੌਰ, ਸੁਖਵੰਤ ਕੌਰ ਕੋਟ ਬਾਬਾ ਦੀਪ ਸਿੰਘ, ਵਰਿੰਦਰ ਕੌਰ ਫੈਜ਼ਪੁਰ ਅਤੇ ਨਿਰਮਲ ਫੈਜ਼ਪੁਰ ਨੇ ਵੀ ਸੰਬੋਧਨ ਕੀਤਾ।

Media PBN Staff

Media PBN Staff

Leave a Reply

Your email address will not be published. Required fields are marked *