ਡੇਂਗੂ ਮਲੇਰੀਆ ਤੋਂ ਬਚਣਾ ਹੈ ਤਾਂ, ਅਪਣਾਓ ਇਹ ਨੁਸਖੇ

All Latest NewsNews FlashPunjab News

 

ਆਪਣੇ ਘਰਾਂ ਵਿਚ ਲੰਮੇ ਸਮੇਂ ਤੱਕ ਪਾਣੀ ਨਾ ਖੜਾ ਹੋਣ ਦਿਓ 

ਫਾਜ਼ਿਲਕਾ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ, ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਤੇ ਜਿਲ੍ਹਾ ਮਹਾਂਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਦੇ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀਐਚਸੀ ਡਾ. ਰਵੀ ਬਾਂਸਲ ਦੀ ਯੋਗ ਅਗਵਾਈ ਵਿਚ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸਟਾਫ ਵਲੋਂ ਡੇਂਗੂ ਮਲੇਰੀਆ ਦੇ ਸਬੰਧ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ ਗਈ।

ਡੇਂਗੂ ਮਲੇਰੀਆ ਤੋਂ ਇੰਝ ਬਚੋ

ਜਾਣਕਾਰੀ ਦਿੰਦੇ ਹੋਏ ਐਸਆਈ ਸੁਮਨ ਕੁਮਾਰ ਅਤੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਸੁਧੀਰ ਕੁਮਾਰ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਕਿ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ ਅਤੇ ਛੋਟੇ ਟੋਇਆਂ ਨੁੰ ਭਰ ਦੇਣਾ ਚਾਹੀਦਾ ਹੈ ਤਾਂ ਜੋ ਬਾਰਸ਼ ਦਾ ਪਾਣੀ ਇਨ੍ਹਾਂ ਟੋਇਆ ਵਿੱਚ ਖੜ੍ਹਾ ਨਾ ਹੋ ਸਕੇ ਅਤੇ ਮੱਛਰ ਪੈਦਾ ਨਾ ਹੋ ਸਕਣ।

ਉਹਨਾਂ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਸਾਨੂੰ ਪੂਰਾ ਸਰੀਰ ਢਕਣ ਵਾਲੇ ਕਪੜੇ ਪਾਉਣੇ ਚਾਹੀਦੇ ਹਨ ਅਤੇ ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਵਸਤਾਂ ਦੀ ਵਰਤੋ ਕਰਨੀ ਚਾਹੀਦੀ ਹੈ। ਬੁਖਾਰ ਹੋਣ ਤੇ ਨਜਦੀਕੀ ਸਿਹਤ ਕੇਦਰ ਅਤੇ ਸਿਵਲ ਹਸਪਤਾਲ ਵਿਖੇ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਏ ਦੇ ਟੈਸਟ ਤੇ ਇਲਾਜ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਘਰਾਂ ਵਿੱਚ ਪਏ ਕਬਾੜ, ਟਾਇਰ, ਟੁੱਟੇ ਘੜੇ ਨਸ਼ਟ ਕਰਨੇ ਚਾਹੀਦੇ ਹਨ ਅਤੇ ਹਫਤੇ ਵਿਚ ਇਕ ਦਿਨ ਹਰ ਸ਼ੁੱਕਰਵਾਰ ਨੂੰ ਕੂਲਰ, ਗਮਲੇ, ਪਸ਼ੂਆਂ ਅਤੇ ਪੰਛੀਆਂ ਦੇ ਭਾਂਡੇ ਅਤੇ ਹੋਰ ਪਾਣੀ ਸਟੋਰ ਕਰਨ ਵਾਲੇ ਬਰਤਨ ਖਾਲੀ ਕਰਕੇ ਸੁਕਾ ਕੇ ਵਰਤੋ ਵਿੱਚ ਲਿਆਉਣੇ ਚਾਹੀਦੇ ਹਨ ਅਤੇ ਘਰ ਅਤੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਫਾਰਮੇਸੀ ਅਫਸਰ ਗੁਰਦੀਪ ਸਿੰਘ, ਏਐਨਐਮ ਪਰਮਜੀਤ ਕੌਰ ਸਮੇਤ ਆਸ਼ਾ ਵਰਕਰਜ ਅਤੇ ਹੋਰ ਸਟਾਫ ਮੈਂਬਰ ਹਾਜਰ ਰਹੇ।

 

Media PBN Staff

Media PBN Staff

Leave a Reply

Your email address will not be published. Required fields are marked *