All Latest NewsNews FlashPunjab NewsTOP STORIES

Punjab News- ਭਗਵੰਤ ਮਾਨ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਆਪਣੇ ਲਿਖਤੀ ਨੋਟੀਫਿਕੇਸ਼ਨ ਤੋਂ ਵੀ ਭੱਜੀ

 

Punjab News-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਜਾਏਗਾ ਉਹਨਾਂ ਵੱਲੋਂ ਕੀਤਾ ਨੋਟੀਫਿਕੇਸ਼ਨ

-12 ਜੂਨ ਨੂੰ ਲੁਧਿਆਣਾ ਵਿਖੇ ਕੀਤਾ ਜਾ ਰਿਹਾ ਸਰਕਾਰ ਖਿਲਾਫ ਝੰਡਾ ਮਾਰਚ

Punjab News- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ ਅੱਜ ਜ਼ਿਲਾ ਸਰਪ੍ਰਸਤ ਜਸਵਿੰਦਰ ਸਿੰਘ ਸਮਾਣਾ ,ਪਰਮਜੀਤ ਸਿੰਘ ਪਟਿਆਲਾ ,ਜ਼ਿਲ੍ਹਾ ਕਨਵੀਨਰ ਹਿੰਮਤ ਸਿੰਘ ਖੋਖ, ਅਤੇ ਜਨਰਲ ਸਕੱਤਰ ਹਰਪ੍ਰੀਤ ਉੱਪਲ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। ਪ੍ਰੰਤੂ ਅੱਜ ਲਗਭਗ ਤਿੰਨ ਸਾਲ ਬੀਤਣ ਮਗਰੋਂ ਵੀ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਨਹੀਂ ਕਰ ਸਕੀ।

ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਸਾਲ ਵੀ ਹਿਮਾਚਲ ਅਤੇ ਗੁਜਰਾਤ ਵਿੱਚ ਹੋ ਰਹੀਆਂ ਵੋਟਾਂ ਵਿੱਚ ਵੋਟਾਂ ਪ੍ਰਾਪਤ ਕਰਨ ਲਈ ਪੰਜਾਬ ਦੇ ਮੁਲਾਜ਼ਮਾਂ ਵਾਸਤੇ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਕੀਤਾ ਗਿਆ ਸੀ। ਇਸ ਨੋਟੀਫਿਕੇਸ਼ਨ ਦਾ ਹਿਮਾਚਲ ਅਤੇ ਗੁਜਰਾਤ ਦੀਆਂ ਇਲੈਕਸ਼ਨਾਂ ਵਿੱਚ ਵੀ ਵੱਡੇ ਪੱਧਰ ਤੇ ਪ੍ਰਚਾਰ ਕੀਤਾ ਗਿਆ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਵੀ ਉਹਨਾਂ ਸਟੇਟਾਂ ਵਿੱਚ ਜਾ ਕੇ ਵੱਡੇ ਪੱਧਰ ਤੇ ਬਿਆਨ ਦਿੱਤੇ ਗਏ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ।

ਪਰ ਇਹ ਸਾਰੀਆਂ ਗੱਲਾਂ ਸਾਰੇ , ਮਸ਼ਹੂਰੀਆਂ , ਬਿਆਨ ਹੁਣ ਤੱਕ ਝੂਠ ਹੀ ਸਾਬਤ ਹੋਏ ਹਨ। ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਟਾਲਾ ਵੱਟਿਆ ਹੋਇਆ ਹੈ। ਸਰਕਾਰ ਆਪਣੇ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤੇ ਨੋਟੀਫਿਕੇਸ਼ਨ ਤੋਂ ਹੀ ਭੱਜ ਰਹੀ ਹੈ।

ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸੀ ਉਹ ਹੁਣ ਤੱਕ ਨਹੀਂ ਪੂਰੇ ਕੀਤੇ ਗਏ । ਇਸ ਕਰਕੇ 12 ਜੂਨ ਨੂੰ ਲੁਧਿਆਣੇ ਵਿਖੇ ਵੱਡੇ ਪੱਧਰ ਤੇ ਮੁਲਾਜ਼ਮਾਂ ਦਾ ਇਕੱਠ ਕਰਕੇ ਸਰਕਾਰ ਦੀ ਪੋਲ ਖੋਲਦੇ ਹੋਏ ਝੰਡਾ ਮਾਰਚ ਕੀਤਾ ਜਾਵੇਗਾ।

ਇਸ ਸਮੇਂ ਦੀਦਾਰ ਸਿੰਘ, ਹਰਦੀਪ ਸਿੰਘ ਪਟਿਆਲਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਜਸਵੰਤ ਸਿੰਘ ਨਾਭਾ, ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ , ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਗੁਰਵਿੰਦਰ ਸਿੰਘ ਖੰਗੂੜਾ,ਸ਼ਪਿੰਦਰ ਸ਼ਰਮਾ ਧਨੇਠਾ, ਬਲਜਿੰਦਰ ਸਿੰਘ ਰਾਜਪੁਰਾ ਸਾਥੀ ਹਾਜ਼ਰ ਰਹੇ।

 

Leave a Reply

Your email address will not be published. Required fields are marked *